ਚੰਡੀਗੜ੍ਹ : ਵਿਧਾਨ ਸਭਾ ਅੰਦਰ ਚਲ ਰਹੇ ਬਜਟ ਇਜਲਾਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵਲੋ ਕਾਂਗਰਸ ਪਾਰਟੀ ਨੂੰ ਮੁਲਾਜ਼ਮਾ ਦੇ ਮਸਲੇ ਘੇਰਿਆ ਗਿਆ । ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਬੋਲਦਿਆਂ ਕਾਂਗਰਸ ਪਾਰਟੀ ਤੇ ਗੰਭੀਰ ਦੋਸ਼ ਲਾਏ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮੁਲਾਜ਼ਮਾ ਨਾਲ ਕੀਤਾ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅਜ ਤਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਪੇਅ ਕਮਿਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਇਹ ਵਾਅਦਾ ਸਿਰਫ ਵਾਅਦਾ ਬਣ ਕੇ ਰਹਿ ਗਿਆ ਹੈ।
ਇਸ ਮੌਕੇ ਬੋਲਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਅੱਜ ਮੁਲਾਜ਼ਮਾਂ ਦੇ ਹਾਲਾਤ ਇਹ ਹਨ ਕਿ ਉਨ੍ਹਾਂ ਨੂੰ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ। ਬਿਕਰਮ ਮਜੀਠੀਆ ਨੇ ਬੋਲਦਿਆਂ ਇੱਥੇ ਬਿਜਲੀ ਦੇ ਮਸਲੇ ਤੇ ਵੀ ਪ੍ਰਤੀਕਿਰਿਆ ਦਿੱਤੀ । ਇਸਦੇ ਨਾਲ ਹੀ ਉਨ੍ਹਾਂ ਰਾਹੁਲ ਗਾਂਧੀ ਦੇ ਬਿਆਨ ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ।
ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਮਸਲੇ ਤੇ ਅਕਾਲੀ ਦਲ ਨੇ ਘੇਰੀ ਕੈਪਟਨ ਸਰਕਾਰ
Leave a Comment
Leave a Comment