ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਸ਼ੁਰੂ

TeamGlobalPunjab
1 Min Read

 ਚੰਡੀਗੜ੍ਹ :  ਕੇਂਦਰ ਸਰਕਾਰ ਵੱਲੋਂ ਸੂਬੇ ‘ਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖਿਲਾਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ।ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਦੇ ਨੇਤਾ ਪਹੁੰਚੇ ਹੋਏ ਹਨ।

ਨਵਜੋਤ ਸਿੰਘ ਸਿੱਧੂ ਦੇ ਵਲੋਂ ਕੇਂਦਰ ਸਰਕਾਰ ਵਲੋਂ ਬੀ.ਐੱਸ.ਐਫ.ਦੇ ਵਧਾਏ ਸੁਰੱਖਿਆ ਖੇਤਰ ਨੂੰ ਲੈ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕੇਂਦਰ ਇਕ ਰਾਜ ਦੇ ਅੰਦਰ ਰਾਜ ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਜਨਤਾ ਦੀ ਸ਼ਾਂਤੀ ਅਤੇ ਸੁਰੱਖਿਆ ਦੀ ਮੁੱਖ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ।ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਵੀ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਬੈਠਕ ‘ਚ ਹਿੱਸਾ ਲੈ ਰਹੇ ਹਨ।

Share this Article
Leave a comment