ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

TeamGlobalPunjab
1 Min Read

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਨੇ ਗੁਰਦੁਆਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇਐਲਾਨ ਕੀਤਾ ਕਿ ਉਹ  ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ  ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ਨੂੰ ਚੁੱਕਣ ਲਈ ਜਲਦੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਸਬੰਧੀ ਮੁਲਾਕਾਤ ਦਾ ਸਮਾਂ ਮੰਗਣਗੇ।

Share This Article
Leave a Comment