ਮੁੱਖ ਮੰਤਰੀ ਦੇ ਬਿਆਨ ਤੇ ਅਮਨ ਅਰੋੜਾ ਤੋਂ ਬਾਅਦ ਚੀਮਾ ਨੇ ਦਿਤੀ ਸਖ਼ਤ ਪ੍ਰਤੀਕਿਰਿਆ

TeamGlobalPunjab
1 Min Read

ਚੰਡੀਗੜ੍ਹ : ਕੋਰੋਨਾ ਵਾਇਰਸ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਬਿਆਨ ਅੱਜ ਦਿਤਾ ਗਿਆ ਹੈ ਉਸ ਨੂੰ ਲੈ ਕੇ ਸਮੂਹ ਪਾਰਟੀਆਂ ਦੇ ਸਿਆਸਤਦਾਨਾਂ ਨੇ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ। ਅੱਜ ਜਿਥੇ ਅਮਨ ਅਰੋੜਾ ਵਲੋਂ ਉਨ੍ਹਾਂ ਨੂੰ ਇਹ ਕਿਹਾ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਵਾਇਰਸ ਨਾਲ ਲੜਾਈ ਤੋਂ ਭੱਜ ਰਹੇ ਹਨ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਸਖ਼ਤ ਪ੍ਰਤੀਕਿਰਿਆ ਦਿਤੀ ਗਈ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਫਵਾਹਾਂ ਸੁਣ ਕੇ ਕੋਵਿਡ-19 ਬਾਰੇ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ । ਸ਼ਿਰੋਮਣੀ ਅਕਾਲੀ ਦਲ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਪੀਜੀਆਈਐਮਈਆਰ ਅਤੇ ਕੇਂਦਰੀ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕੋਰੋਨਾਵਾਇਰਸ ਦੇ ਕਮਿਊਨਿਟੀ ਫੈਲਾਅ ਸੰਬੰਧੀ ਦਿੱਤੇ ਬਿਆਨ ਮਗਰੋਂ ਉਪਰੋਕਤ ਦੋਵੇ ਧਿਰਾਂ ਨੇ ਇਸ ਤੱਥ ਨੂੰ ਖਾਰਿਜ ਕੀਤਾ ਹੈ।
ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ ਮੁੱਖ ਮੰਤਰੀ ਵਲੋਂ ਬਿਨਾ ਕਿਸੇ ਪੁਸ਼ਟੀ ਦੇ ਗ਼ਲਤ ਬਿਆਨ ਜਾਰੀ ਕਰਨਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨੂੰ ਪੀਜੀਆਈਐਮਈਆਰ ਅਤੇ ਕੇਂਦਰੀ ਸਿਹਤ ਮੰਤਰਾਲੇ ਦੋਵਾਂ ਨੇ ਖਾਰਜ਼ ਕੀਤਾ ਹੈ

Share This Article
Leave a Comment