ਮੁੱਖ ਮੰਤਰੀ ਨੇ ਕੋਰੋਨਾ ਵਾਇਰਸ ਨੂੰ ਦੱਸਿਆ ਸਮਾਰਟ ਫੋਨ ਨਾ ਵੰਡੇ ਜਾਣ ਦਾ ਕਾਰਨ! ਮਜੀਠੀਆ ਨੇ ਸੁਣਾਈਆਂ ਖਰੀਆਂ ਖਰੀਆਂ

TeamGlobalPunjab
1 Min Read

ਚੰਡੀਗੜ੍ਹ : ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਅੱਜ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਵਿੱਚ ਹੋ ਰਹੀ ਦੇਰੀ ਦਾ ਕਾਰਨ ਦੱਸਿਆ ਹੈ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਮਿਲਣ ਵਾਲੇ ਸਮਾਰਟ ਫੋਨ ਦਾ ਆਰਡਰ ਚੀਨ ਨੂੰ ਦਿੱਤਾ ਗਿਆ ਹੈ ਪਰ ਉੱਥੇ ਕੋਰੋਨਾ ਵਾਇਰਸ ਦਾ ਕਹਿਰ ਹੋਣ ਕਾਰਨ ਇਸ ਵਿੱਚ ਦੇਰੀ ਹੋ ਰਹੀ ਹੈ। ਇਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਇਸ ਮਾਮਲੇ ‘ਤੇ ਖੂਬ ਖਰੀਆਂ ਖਰੀਆਂ ਸੁਣਾਈਆਂ ਹਨ। ਮਜੀਠੀਆ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਸੂਬੇ  ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਦੀ 26 ਜਨਵਰੀ ਤੇ ਕਦੀ 15 ਅਗਸਤ ਮੌਕੇ ਸਮਾਰਟ ਫੋਨ ਵੰਡਣ ਦਾ ਕਹਿ ਕੇ ਲੰਮਾਂ ਸਮਾਂ ਲੰਘਾ ਦਿੱਤਾ ਹੈ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ ਹਨ।

ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਇਹ ਗੱਲ ਕਹੀ ਹੈ ਬਲਕਿ ਇਹ ਡਰਾਵਾ ਵੀ ਦਿੱਤਾ ਹੈ ਕਿ ਜੋ ਵੀ ਸਮਾਰਟ ਫੋਨ ਲਵੇਗਾ ਉਹ ਰੱਬ ਨੂੰ ਪਿਆਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਨੌਜਵਾਨ ਅੰਦਰ ਹੁਣ ਇੰਨੀ ਹਿੰਮਤ ਨਹੀਂ ਹੈ ਕਿ ਉਹ ਇਸ ਡਰਾਵੇ ਤੋਂ ਬਾਅਦ ਸਮਾਰਟ ਫੋਨ ਨੂੰ ਹੱਥ ਲਗਾਵੇਗਾ।

Share this Article
Leave a comment