ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟ ਹੈਂਡਲ ਤੋਂ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, ‘ਅੱਜ ਦਾ ਦਿਨ ਪੰਜਾਬ ਲਈ ਸਿੱਖਿਆ ਦੇ ਖੇਤਰ ਵਿੱਚ ਇੱਕ ਇਤਿਹਾਸਕ ਦਿਨ ਹੈ। ਅੱਜ ਪੰਜਾਬ ਦੇ 117 ਵਿੱਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਹੋ ਰਿਹਾ ਹੈ…ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…।
ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ …ਅੱਜ ਪੰਜਾਬ ਦੇ 117 ਚੋਂ ਪਹਿਲੇ school of eminence ਬਣਾਉਣ ਦਾ ਉਦਘਾਟਨ ਹੋ ਰਿਹਾ ਹੈ …ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…
— Bhagwant Mann (@BhagwantMann) January 21, 2023
ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ 21 ਜਨਵਰੀ ਨੂੰ ਆਪਣਾ ਪਹਿਲਾ ਵੱਡਾ ਸਿੱਖਿਆ ਪ੍ਰੋਜੈਕਟ – “ਸਕੂਲਜ਼ ਆਫ਼ ਐਮੀਨੈਂਸ” ਸ਼ੁਰੂ ਕਰਨ ਜਾ ਰਹੀ ਹੈ। ਇਹ ਸਕੂਲ ਆਫ ਐਮੀਨੈਂਸ ਦਿੱਲੀ ਦੇ ਸਕੂਲਜ਼ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦੀ ਤਰਜ਼ ‘ਤੇ ਤਿਆਰ ਕੀਤੇ ਗਏ ਹਨ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਹਿਲੇ ਪੜਾਅ ਵਿੱਚ 117 ਮੌਜੂਦਾ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।