ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਨੂੰ ਕਿਹਾ ਕਿ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਐਸ ਰੰਧਾਵਾ ਨੂੰ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਾ ਦਿਤੀ ਜਾਵੇ।
ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਧਾਰਾ 144 ਲਾ ਦਿੱਤੀ ਗਈ ਹੈ । ਇਸ ਸਾਰੇ ਹਾਲਾਤ ਤੇ ਚਲਦੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਨੂੰ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ , ਅਮੋਸੀ , ਲਖਨਊ ਉਤਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਦਸ ਦਈਏ ਕਿ ਕੱਲ੍ਹ ਲਖੀਮਪੁਰ ਖੇੜੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਭੁਪੇਸ਼ ਬਘੇਲ ਅਤੇ ਸੁਖਜਿੰਦਰ ਐਸ ਰੰਧਾਵਾ ਨੇ ਲਖੀਮਪੁਰ ਖੇੜੀ ਜਾਣ ਦਾ ਐਲਾਨ ਕੀਤਾ ਸੀ।ਉਨ੍ਹਾਂ ਕਿਹਾ ਸੀ ਕਿ ਉਹ ਨਿਜੀ ਤੌਰ ‘ਤੇ ਪੀੜਿਤਾਂ ਦੇ ਪਰਿਵਾਰਾਂ ਨੂੰ ਮਿਲਣਗੇ ਤੇ ਉਥੇ ਮੌਜੂਦਾ ਸਥਿਤੀ ਬਾਰੇ ਅਸਲ ਜਾਣਕਾਰੀ ਹਾਸਿਲ ਕਰਨਗੇ। ਉਪ ਮੁੱਖ ਮੰਤਰੀ ਦੇ ਨਾਲ ਅਧਿਕਾਰੀਆਂ ਦੀ ਟੀਮ ਵੀ ਜਾਵੇਗੀ।