ਮੁੱਖ ਮੰਤਰੀ ਵਲੋਂ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ

TeamGlobalPunjab
2 Min Read

ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਚੰਡੀਗੜ੍ਹ  ‘ਚ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰ ਰਹੇ ਹਨ।ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨਾਂ ਦੀ ਕਰਜ਼ ਮੁਆਫ਼ ਕਰਨ ਦਾ ਐਲਾਨ ਕੀਤਾ।   ਉਨ੍ਹਾਂ ਕਿਹਾ ਕਿ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ ਇਹ ਰਕਮ ਅਗਲੇ ਦਸ ਦਿਨਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਇਸ ਸਕੀਮ ਵਿੱਚ ਪੰਜ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਸ਼ਾਮਲ ਹਨ। ਅਗਲੇ 10-15 ਦਿਨਾਂ ‘ਚ ਕਿਸਾਨਾਂ ਦੇ ਖਾਤਿਆਂ ‘ਚ ਰਾਸ਼ੀ ਜਮ੍ਹਾ ਕਰ ਦਿੱਤੀ ਜਾਵੇਗੀ। ਇਸਦੇ ਲਈ ਕਰੀਬ 2,000 ਕਰੋੜ ਰੁਪਏ ਰੱਖੇ ਗਏ ਹਨ।”ਚਰਨਜੀਤ ਸਿੰਘ ਚੰਨੀ ਨੇ ਕਿਹਾ, “ਬੇਜ਼ਮੀਨੇ ਮਜ਼ਦੂਰਾਂ ਦਾ ਵੀ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਲਏ ਗਏ ਕਰਜ਼ੇ ਵੀ ਮੁਆਫ਼ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸ੍ਰੀ ਭਗਵਤ ਗੀਤਾ ਅਤੇ ਰਮਾਇਣ ’ਤੇ ਅਧਿਐਨ ਕੇਂਦਰ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ। ਇਹ ਅਧਿਐਨ ਕੇਂਦਰ ਪਟਿਆਲਾ ਵਿਚ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਪੰਜਾਬੀ ਸੰਗੀਤ ਵਿਸ਼ਵ ਪ੍ਰਸਿੱਧੀ ਹਾਸਲ ਕਰ ਚੁੱਕਾ ਹੈ। ਇਸ ਲਈ ਪੰਜਾਬੀ ਫਿਲਮਾਂ ਦੀ ਵਿਰਾਸਤ ਨੂੰ ਬਚਾਉਣ ਲਈ ਅਤੇ ਉਸ ਨੂੰ ਪ੍ਰਫੁੱਲਤ ਕਰਨ ਲਈ ਇਕ ਫਿਲਮ ਅਤੇ ਟੈਲੀਵੀਜ਼ਨ ਕੌਂਸਲ ਬਣਾਉਣ ਦਾ ਫੈਸਲਾ ਲਿਆ ਗਿਆ ਹੈ, ਜਿਸ ਦਾ ਗਠਨ 10 ਦਿਨਾਂ ਅੰਦਰ ਕਰ ਦਿੱਤਾ ਜਾਵੇਗਾ।

ਬਿਕਰਮ ਮਜੀਠੀਆ ’ਤੇ ਐਫਆਈਆਰ ’ਤੇ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਨਹੀਂ ਹੈ ਤੇ ਇਸ ਪਿਛੇ ਨਾਂ ਹੀ ਕਾਂਗਰਸ ਹੈ। ਇਹ ਮਾਮਲਾ ਸਾਲ 2013 ਵਿਚ ਸਾਹਮਣੇ ਆਏ ਸਿੰਥੈਟਿਕ ਡਰੱਗ ਤਸਕਰੀ ਦੇ ਮਾਮਲੇ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਮੈਂ ਇਸ ਸਬੰਧੀ ਪੂਰੀ ਤਰ੍ਹਾਂ ਜਾਂਚ ਕਰਕੇ ਸਭ ਤੋਂ ਪਹਿਲਾਂ ਆਪਣੀ ਤਸੱਲੀ ਕੀਤੀ। ਫਿਰ ਐਕਸ਼ਨ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਇਕ ਐਸਟੀਐਫ ਬਣਾਈ ਗਈ ਸੀ, ਜਿਸ ਵਿਚ ਬਿਕਰਮ ਮਜੀਠੀਆ ਦਾ ਨਾਂ ਦਰਜ ਸੀ। ਦੋਸ਼ੀ ਜਗਦੀਸ਼ ਸਿੰਘ ਭੋਲਾ ਨੇ ਮਜੀਠੀਆ ਦਾ ਨਾਂ ਲਿਆ ਸੀ। ਈਡੀ ਨੇ ਵੀ ਮਜੀਠੀਆ ਤੋਂ ਪੁੱਛ ਗਿੱਛ ਕੀਤੀ ਸੀ।

Share this Article
Leave a comment