ਮੁੱਖ ਮੰਤਰੀ 30 ਮਈ ਨੂੰ ਸੂਬੇ ਵਿੱਚ ਲੌਕਡਾਊਨ ਹਟਾਉਣ ਜਾਂ ਵਧਾਉਣ ਦੇ ਫੈਸਲੇ ਦਾ ਕਰਨਗੇ ਐਲਾਨ

TeamGlobalPunjab
2 Min Read

ਚੰਡੀਗੜ੍ਹ : ਮੁਂੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਮਈ ਨੂੰ ਪੰਜਾਬ ਸੂਬੇ ਵਿੱਚ ਲੌਕਡਾਊਨ ਸਬੰਧੀ ਫੈਸਲਾ ਲੈਣਗੇ। ਇਸ ਦੌਰਾਨ ਮੁੱਖ ਮੰਤਰੀ ਕੋਵਿਡ-19 ਦੀ ਸਥਿਤੀ ਬਾਰੇ 30 ਮਈ ਨੂੰ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਸੂਬੇ ਦਾ ਹਾਲਾਤਾਂ ਦਾ ਜਾਇਜ਼ਾ ਲੈਣਗੇ ਅਤੇ ਲੌਕਡਾਊਨ ਹਟਾਉਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ।

ਮੰਤਰੀ ਮੰਡਲ ਦੀ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ ਕਿ ਮੌਜੂਦਾ ਲੌਕਡਾਊਨ ਖਤਮ ਹੋਣ ਤੋਂ ਕੁੱਝ ਦਿਨ ਪਹਿਲਾਂ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਤੋਂ ਬਾਅਦ ਅਗਲਾ ਕਦਮ ਚੁੱਕਣਾ ਚਾਹੀਦਾ ਹੈ। ਲੌਕਡਾਊਨ ਵਿੱਚ ਬਿਨਾਂ ਢਿੱਲ ਜਾਂ ਢਿੱਲ ਨਾਲ ਵਾਧਾ ਕਰਨ ਦਾ ਫੈਸਲਾ ਜਾਇਜ਼ਾ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਮੰਡਲ ਦੀ ਬੈਠਕ ‘ਚ ਸੂਬੇ ਦੀਆਂ ਲਗਪਗ 4000 ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਵਿਆਪਕ ਕਾਰਜ ਨੂੰ ਸਫਲਤਾਪੂਰਵਕ ਸਿਰੇ ਚਾੜ੍ਹਨ ਲਈ ਵਿਸ਼ੇਸ਼ ਤੌਰ ‘ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ਲਾਘਾ ਕੀਤੀ ਗਈ।

ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਨੇ ਡੇਢ ਮਹੀਨੇ ਦੇ ਰਿਕਾਰਡ ਸਮੇਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧਾਂ ਕਰਨ ਵਾਸਤੇ ਦਿਨ-ਰਾਤ ਇਕ ਕੀਤਾ। 26 ਮਈ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 126.80 ਲੱਖ ਮੀਟਰਕ ਟਨ ਕਣਕ ਖਰੀਦੀ ਗਈ ਜਿਸ ਵਿੱਚੋਂ 123.64 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚੋਂ ਚੁੱਕੀ ਗਈ ਅਤੇ ਕਿਸਾਨਾਂ ਨੂੰ ਹੁਣ ਤੱਕ 21004.68 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।

Share this Article
Leave a comment