ਪੰਜਾਬ ਕਾਂਗਰਸ ਦੀ ਕਮਾਂਡ ਨਵਜੋਤ ਸਿੱਧੂ ਦੇ ਹੱਥ ਆ ਗਈ ਹੈ।ਇਹ ਕਮਾਂਡ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੂਰੇ ਜੋਸ਼ ‘ਚ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ‘ਤੇ ਟਵੀਟ ਕਰਦੇ ਹੋਏ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ।ਸਿੱਧੂ ਨੇ ਆਖਿਆ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਲਈ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡ ਕੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King’s Amnesty) ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ।
To share prosperity, privilege & freedom not just among a few but among all, My father a Congress worker left a royal household & joined freedom struggle, was sentenced to death for his patriotic work reprieved by King’s Amnesty became DCC President, MLA, MLC & Advocate General. pic.twitter.com/fTv0eNlNyt
— Navjot Singh Sidhu (@sherryontopp) July 19, 2021
ਫਿਰ ਉਹ ਦਹਾਕਿਆਂ ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।ਫਿਰ ਉਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਮੇਰਾ ਮਿਸ਼ਨ ਉਸ ਸੁਫਨੇ ਨੂੰ ਪੂਰਾ ਕਰਨ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲੇ ਨੂੰ ਮਜ਼ਬੂਤ ਕਰਨ ਲਈ ਬਹੁਤ ਮਿਹਨਤ ਕਰਨੀ ਹੈ।
ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ‘ਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ।
Today, to work further for the same dream & strengthen the invincible fort of @INCIndia, Punjab. I am grateful to Hon’ble Congress President Sonia Gandhi Ji, Shri @RahulGandhi Ji & Smt @priyankagandhi Ji for bestowing their faith in me & giving me this pivotal responsibility 🙏🏼
— Navjot Singh Sidhu (@sherryontopp) July 19, 2021