ਚੰਡੀਗੜ੍ਹ : ਪੰਜਾਬ ਦੇ ਕੈਬਨਿੱਟ ਮੰਤਰੀ ਅਤੇ ਰਾਸ਼ਟਰੀ ਕਾਂਗਰਸ ਦੇ ਸਟਾਰ ਪ੍ਰਚਾਰਕ ਮੰਨੇ ਜਾਂਦੇ ਤੇਜ਼ ਤਰਾਰ ਆਗੂ ਨਵਜੋਤ ਸਿੰਘ ਸਿੱਧੂ ਨੇ ਇਹ ਕਹਿ ਕੇ ਸਾਰੀਆਂ ਅਫਵਾਹਾਂ ‘ਤੇ ਰੋਕ ਲਾ ਦਿੱਤੀ ਹੈ ਕਿ ਉਹ ਆਪਣੀ ਪਤਨੀ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਮਿਲਣ ‘ਤੇ ਨਰਾਜ਼ ਨਹੀਂ ਹਨ ਲੋਕ ਇਸ ਬਾਬਤ ਸਿਰਫ ਅਫਵਾਹਾਂ ਫੈਲਾਅ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬੀਤੇ ਕਈ ਦਿਨਾਂ ਤੋਂ ਦੰਦਾਂ ਦੀ ਤਕਲੀਫ ਕਾਰਨ ਬਿਮਾਰ ਸਨ, ਤੇ ਇਸੇ ਕਾਰਨ ਉਨ੍ਹਾਂ ਨੂੰ ਦੰਦਾਂ ਦਾ ਆਪ੍ਰੇਸ਼ਨ ਵੀ ਕਰਵਾਉਣਾ ਪਿਆ ਸੀ। ਪਰ ਲੋਕਾਂ ਨੇ ਇਸ ਨੂੰ ਮੇਰੀ ਇਸ ਚੁੱਪੀ ਨੂੰ ਕਾਂਗਰਸ ਪਾਰਟੀ ਨਾਲ ਨਰਾਜ਼ਗੀ ਕਹਿ ਕਿ ਪ੍ਰਚਾਰਨਾਂ ਸ਼ੁਰੂ ਕਰ ਦਿੱਤਾ ਜੋ ਕਿ ਕੋਰੀ ਅਫਵਾਹ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ, ਕਿ ਕਾਂਗਰਸ ਹਾਈ ਕਮਾਂਡ ਨਾਲ ਉਨ੍ਹਾਂ ਦੀ ਨਰਾਜ਼ਗੀ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕਰਾਂਗਾ। ਸਿੱਧੂ ਅਨੁਸਾਰ ਕਿਸੇ ਵੀ ਚੋਣ ਦੌਰਾਨ ਉਮੀਦਵਾਰ ਨੂੰ ਟਿਕਟ ਦੇਣਾ ਜਾਂ ਨਾ ਦੇਣਾ ਇਹ ਪਾਰਟੀ ਦਾ ਨਿੱਜੀ ਫੈਸਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਕੁੱਲ ਹਿੰਦ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਹਨ, ਤੇ ਪੂਰੇ ਦੇਸ਼ ਵਿੱਚ ਪ੍ਰਚਾਰ ਕਰਨਗੇ।
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਚੋਣ ਲੜਨ ਲਈ ਕਾਂਗਰਸ ਪਾਰਟੀ ਕੋਲ ਦਾਅਵੇਦਾਰੀ ਕੀਤੀ ਸੀ, ਪਰ ਬੀਤੇ ਦਿਨੀਂ ਜਦੋਂ ਪਾਰਟੀ ਨੇ ਸੂਬੇ ਦੀਆਂ ਕੁਝ ਸੀਟਾਂ ਦਾ ਐਲਾਨ ਕੀਤਾ ਤਾਂ ਉਸ ਵਿੱਚ ਡਾ. ਸਿੱਧੂ ਦੀ ਟਿਕਟ ਕੱਟ ਕੇ ਪਵਨ ਬਾਂਸਲ ਨੂੰ ਦੇ ਦਿੱਤੀ ਗਈ। ਜਿਸ ਤੋਂ ਬਾਅਦ ਨਰਾਜ਼ ਹੋ ਕੇ ਨਵਜੋਤ ਕੌਰ ਸਿੱਧੂ ਨੇ ਇਹ ਕਹਿ ਦਿੱਤਾ, ਕਿ ਉਨ੍ਹਾਂ ਦਾ ਚੰਡੀਗੜ੍ਹ ਤੋ਼ ਚੋਣ ਲੜਨ ਦਾ ਸੁਪਨਾ ਸੀ ਜੋ ਕਿ ਟੁੱਟ ਗਿਆ ਹੈ ਤੇ ਹੁਣ ਉਹ ਕਿਸੇ ਵੀ ਸੀਟ ਤੋਂ ਚੋਣ ਨਹੀਂ ਲੜਨਗੇ। ਇਸ ਤੋਂ ਬਾਅਦ ਇਹ ਸਮਝਿਆ ਜਾ ਰਿਹਾ ਸੀ ਕਿ ਡਾ. ਨਵਜੋਤ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਨਵਜੋਤ ਕੌਰ ਸਿੱਧੂ ਪਾਰਟੀ ਆਗੂਆਂ ਨਾਲ ਨਰਾਜ਼ ਹਨ। ਇਸੇ ਦੌਰਾਂਨ ਨਵਜੋਤ ਸਿੰਘ ਸਿੱਧੂ ਕੁਝ ਦਿਨ ਸਾਰੇ ਰੁਝੇਵਿਆਂ ਤੋਂ ਗਾਇਬ ਵੀ ਹੋ ਗਏ ਸਨ, ਤੇ ਵਿਰੋਧੀਆਂ ਨੇ ਇਸ ਨੂੰ ਇਹ ਕਹਿ ਕੇ ਪ੍ਰਚਾਰਨਾਂ ਸ਼ੁਰੂ ਕਰ ਦਿੱਤਾ ਸੀ ਕਿ ਨਵਜੋਤ ਸਿੱਧੂ ਪਾਰਟੀ ਨਾਲ ਨਰਾਜ਼ ਹਨ ਇਸੇ ਲਈ ਉਹ ਕਿਸੇ ਨਾਲ ਗੱਲ ਨਹੀਂ ਕਰ ਰਹੇ।
ਕਿਹਾ ਹੈ, ਕਿ ਉਨ੍ਹਾਂ ਦੀ ਪਤਨੀ ਡਾ. ਨਵਜੋਤ ਸਿੰਘ ਸਿੱਧੂ ਨੂੰ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਗਰਸ ਪਾਰਟੀ ਵੱਲੋਂ ਟਿਕਟ ਨਾ ਮਿਲਣ ‘ਤੇ ਇਹ ਸਿਰਫ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਉਹ (ਸਿੱਧੂ) ਕਾਂਗਰਸ ਪਾਰਟੀ ਨਾਲ ਨਰਾਜ਼ ਹਨ।
ਮੈਂ ਨਾਰਾਜ਼ ਨਹੀਂ, ਸਿਰਫ ਦੰਦਾਂ ਦਾ ਓਪਰੇਸ਼ਨ ਕਰਵਾਇਆ ਹੈ, ਤੇ ਬਿਮਾਰ ਹਾਂ : ਨਵਜੋਤ ਸਿੱਧੂ

Leave a Comment
Leave a Comment