ਮੋਗਾ ਵਿਖੇ ਮਦਰ ਡੇ ਨੂੰ ਸਮਰਪਿਤ ਮੋਗਾ ਯੂਥ ਵੈੱਲਫੇਅਰ ਕਲੱਬ ਦੇ ਮੈਂਬਰਾਂ ਵੱਲੋਂ ਇੱਕ ਬਹੁਤ ਹੀ ਸੋਹਣਾ ਉਪਰਾਲਾ ਕੀਤਾ ਗਿਆ । ਕਲੱਬ ਦੇ ਮੈਂਬਰਾਂ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਮਹੀਨੇ ਵੀ ਇੱਕਵੰਜਾ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ । ਇਸ ਮੌਕੇ ਸੰਸਥਾ ਦੇ ਪ੍ਰਧਾਨ ਨੀਰਜ ਬਠਲਾ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਵੱਲੋਂ ਹਰ ਮਹੀਨੇ ਇਨ੍ਹਾਂ ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਜਾਂਦਾ ਹੈ ਪਰ ਇਸ ਵਾਰ ਮਦਰ ਡੇ ਨੂੰ ਸਮਰਪਿਤ ਇਹ ਦਿਨ ਮਨਾਇਆ ਗਿਆ ।
ਇਸ ਮੌਕੇ ਮੋਗਾ ਯੂਥ ਵੈੱਲਫੇਅਰ ਕਲੱਬ ਦੇ ਸਰਪ੍ਰਸਤ ਅਸ਼ੋਕ ਧਮੀਜਾ ਵੀ ਮੌਜੂਦ ਸਨ ਜਿਨ੍ਹਾਂ ਨੇ ਵਲੰਟੀਅਰਾਂ ਦੇ ਵੱਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ।
ਇਸ ਮੌਕੇ ਸੰਸਥਾ ਦੇ ਵਲੰਟੀਅਰ ਪ੍ਰਭਜੋਤ ਗਿੱਲ ਨੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਸਾਰਾ ਖਰਚ ਸੰਸਥਾ ਮੈਂਬਰਾਂ ਦੇ ਵੱਲੋਂ ਹੀ ਕੀਤਾ ਜਾਂਦਾ ਹੈ । ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਲੋਕ ਡਾਊਨ ਦੇ ਚੱਲਦਿਆਂ ਉਨ੍ਹਾਂ ਦੇ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਵੀ ਰਾਸ਼ਨ ਵੰਡਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਦਰਾਂ ਸੌ ਪਰਿਵਾਰਾਂ ਨੂੰ ਲੋਕ ਡਾਊਨ ਦੇ ਮੱਦੇਨਜ਼ਰ ਰਾਸ਼ਨ ਵੰਡਿਆ ਜਾ ਚੁੱਕਾ ਹੈ।
ਇਸ ਮੌਕੇ ਜਦੋਂ ਹੋਰ ਕਲੱਬ ਮੈਂਬਰਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਵੀ ਇਹੀ ਕਹਿਣਾ ਸੀ ਕਿ ਇਹ ਸਿਲਸਿਲਾ ਬਾਦਸਤੂਰ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਲੋੜਵੰਦ ਪਰਿਵਾਰਾਂ ਦੀ ਉਹ ਹਮੇਸ਼ਾ ਸੇਵਾ ਕਰਨ ਦੇ ਲਈ ਤਿਆਰ ਬਰ ਤਿਆਰ ਰਹਿਣਗੇ ।
ਕਾਬਲੇ ਗੌਰ ਹੈ ਕਿ ਇਸ ਰਾਸ਼ਨ ਵੰਡ ਸਮਾਰੋਹ ਦੇ ਵਿੱਚ ਇੱਕ ਗੱਲ ਇਹ ਵੀ ਦੇਖਣਯੋਗ ਸੀ ਕਿ ਇਸ ਮੌਕੇ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਧਿਆਨ ਰੱਖਿਆ ਗਿਆ।