ਮੌੜ ਮੰਡੀ ਬੰਬ ਧਮਾਕਾ : ਸਿੱਟ ਵੱਲੋਂ ਭਗੌੜੇ ਮੁਲਜ਼ਮਾਂ ਦੇ ਮੁੜ ਇਸ਼ਤਿਹਾਰ ਜਾਰੀ

TeamGlobalPunjab
1 Min Read

ਮੌੜ ਮੰਡੀ : ਮੌੜ ਮੰਡੀ ਬੰਬ ਧਮਾਕਾ ਮਾਮਲੇ ਨੂੰ ਭਾਵੇਂ ਕਈ ਸਾਲ ਬੀਤ ਗਏ ਹਨ ਪਰ ਅੱਜ ਵੀ ਇਸ ਕੇਸ ਦੇ ਮੁਲਜ਼ਮ ਗ੍ਰਿਫਤ ਵਿੱਚ ਨਹੀਂ ਆ ਸਕੇ। ਇਸ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸਆਈਟੀ ਵੱਲੋਂ ਆਉਂਦੀ 30 ਜਨਵਰੀ ਨੂੰ ਮਾਮਲੇ ਨਾਲ ਸਬੰਧਿਤ ਹਾਈਕੋਰਟ ‘ਚ ਸਟੇਟਸ ਰਿਪੋਰਟ ਪੇਸ਼ ਕੀਤੀ ਜਾਣੀ ਹੈ। ਜਾਣਕਾਰੀ ਮੁਤਾਬਿਕ ਇਸ ਤੋਂ 20 ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਬੰਬ ਧਮਾਕਾ ਮਾਮਲੇ ‘ਚ ਨਾਮਜ਼ਦ ਮੁਲਜ਼ਮਾਂ ਦੇ ਇਸ਼ਤਿਹਾਰ ਜਾਰੀ ਕੀਤੇ ਹਨ। ਪੁਲਿਸ ਦਾ ਕਹਿਣਾ ਸੀ ਕਿ ਜੇਕਰ ਕਿਸੇ ਨੂੰ ਮੁਲਜ਼ਮਾਂ ਦਾ ਕੋਈ ਸੁਰਾਗ ਮਿਲਦਾ ਹੈ ਤਾਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ।

ਦੱਸ ਦਈਏ ਕਿ ਕੋਰਟ ਨੇ ਮੁਲਜ਼ਮਾਂ ਦੇ ਇਸ਼ਤਿਹਾਰ ਜਾਰੀ ਕਰਦਿਆਂ 19 ਅਕਤੂਬਰ, 2018 ਨੂੰ ਹੀ ਨਾਮਜ਼ਦ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਮੌੜ ਮੰਡੀ ਬੰਬ ਧਮਾਕੇ ਦੀ ਜਾਂਚ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਐੱਸਆਈਟੀ ਗਠਿਤ ਕੀਤੀ ਸੀ।

- Advertisement -

Share this Article
Leave a comment