ਨਵਾਂਸ਼ਹਿਰ: (ਅਵਤਾਰ ਸਿੰਘ) ਜਨਵਦੀ ਇਸਤਰੀ ਸਭਾ ਨਵਾਂਸ਼ਹਿਰ ਵੱਲੋਂ ਅੱਜ ਵੱਖ ਵੱਖ ਥਾਈਂ ਮਜ਼ਦੂਰ ਦਿਵਸ ਮਨਾਇਆਂ ਗਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਚਰਨਜੀਤ ਕੌਰ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸਮੂਹ ਹੈਲਥ ਵਰਕਰਾਂ ਤੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ ਤੇ ਉਨ੍ਹਾਂ ਨੂੰ ਲੋੜੀਦਾ ਸਾਮਾਨ ਮੁਹਈਆ ਕਾਰਵਾਏ। ਉਨ੍ਹਾਂ ਨੇ ਕਿਹਾ ਕਿ ਸਫਾਈ ਸੇਵਕਾਂ ਦੀ ਘਟੋ ਘਟ ਉਜਰਤ 21,000 ਰੁਪਏ ਮਹੀਨਾ ਕੀਤੀ ਜਾਵੇ, ਉਨ੍ਹਾਂ ਨੂੰ ਪੱਕੇ ਕੀਤੇ ਜਾਣ। ਇਸ ਮਹਾਮਾਰੀ ਮੌਕੇ ਇਨ੍ਹਾਂ ਵਲੋਂ ਨਿਭਾਈ ਗਈ ਭੂਮਿਕਾ ਸ਼ਲਾਘਾਯੋਗ ਹੈ।
ਇਸ ਮੌਕੇ ਜਨਵਦੀ ਇਸਤਰੀ ਸਭਾ ਨਵਾਂਸ਼ਹਿਰ ਵੱਲੋਂ ਕੋਵਿਡ-19 ਵਿਰੁੱਧ ਲੜ ਰਹੇ ਪੁਲਿਸ ਮੁਲਾਜ਼ਮਾਂ, ਸਫਾਈ ਸੇਵਕਾਂ ਤੇ ਹੈਲਥ ਵਰਕਰਾਂ ਦਾ ਬੀਬੀ ਚਰਨਜੀਤ ਕੌਰ ਵਲੋਂ ਸਨਮਾਨ ਕੀਤਾ ਗਿਆ। ਸਨਮਾਨ ਕਰਨ ਮੌਕੇ ਬੀਬੀ ਰਾਜਿੰਦਰ ਕੌਰ, ਸੋਮਾ ਰਾਣੀ, ਸਰਲਾ ਰਾਣੀ ਅਤੇ ਹੋਰ ਵਰਕਰ ਹਾਜ਼ਰ ਸਨ।