ਮੰਡੀ ਗੋਬਿੰਦਗੜ੍ਹ ਦੇ ਵਿਕਾਸ ਵਿੱਚ ਨਹੀਂ ਛੱਡੀ ਜਾ ਰਹੀ ਕਸਰ: ਰਣਦੀਪ ਨਾਭਾ

TeamGlobalPunjab
4 Min Read

ਮੰਡੀ ਗੋਬਿੰਦਗੜ੍ਹ: ਪੰਜਾਬ ਦੀ ਆਰਥਿਕ ਤਰੱਕੀ ਵਿਚ ਮੰਡੀ ਗੋਬਿੰਦਗੜ੍ਹ ਦਾ ਅਹਿਮ ਯੋਗਦਾਨ ਹੈ ਤੇ ਇਸ ਸ਼ਹਿਰ ਦੀ ਤਰੱਕੀ ਵਾਸਤੇ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ ਤੇ ਇਸ ਸਬੰਧੀ ਕਿਸੇ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਜੀ.ਟੀ. ਰੋਡ ਤੋਂ ਅੰਬੇ ਮਾਜਰਾ ਸੜਕ ਦੀ ਸਪੈਸ਼ਲ ਮੁਰਮੰਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਹਨਾਂ ਦੱਸਿਆ ਕਿ 04.40 ਕਰੋੜ ਰੁਪਏ ਦੀ ਲਾਗਤ ਨਾਲ 01.870 ਕਿਲੋਮੀਟਰ ਲੰਮੀ ਇਸ ਸੜਕ ਦੀ ਸਪੈਸ਼ਲ ਮੁਰੰਮਤ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ, ਇੰਡਸਟਰੀ ਅਤੇ ਖਾਸ ਕਰਕੇ ਅੰਬੇਮਾਜਰਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਆਵਾਜਾਈ ਸਬੰਧੀ ਦਿੱਕਤਾਂ ਦੂਰ ਹੋਣਗੀਆ।

ਨਾਭਾ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ 94 ਕੰਮ ਇਕੱਠੇ ਚਲ ਰਹੇ ਹਨ। ਜੀ. ਟੀ. ਰੋਡ ਉੱਤੇ ਪੁੱਲ ਬਨਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਭਵਾਨੀਗੜ੍ਹ-ਮੰਡੀ ਗੋਬਿੰਦਗੜ੍ਹ ਸੜਕ ਦੀ ਹਾਲਤ ਠੀਕ ਨਹੀਂ ਹੈ ਤੇ ਉਸ ਦਾ ਹਲਕਾ ਅਮਲੋਹ ਵਿਚਲਾ ਹਿੱਸਾ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ।

ਨਗਰ ਕੌਂਸਲ ਵਲੋਂ ਵਿਸ਼ੇਸ ਅੰਡਰ ਗਰਾਊਂਡ ਪਾਰਕਿੰਗ ਬਨਾਉਣ ਦੀ ਪ੍ਰਕਿਰਿਆ ਉੱਤੇ ਕੰਮ ਜਾਰੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਫਲੋਟਿੰਗ ਦੇ ਨੇੜੇ ਟਰੱਕਾਂ ਲਈ ਵੀ ਵਿਸ਼ੇਸ ਥਾਂ ਬਣਾਉਣ ਸਬੰਧੀ ਪ੍ਰਕਿਰਿਆ ਉੱਤੇ ਵੀ ਕੰਮ ਜਾਰੀ ਹੈ।

- Advertisement -

ਨਾਭਾ ਨੇ ਦੱਸਿਆ ਕਿ ਸ਼ਹਿਰ ਦੇ ਮੇਨ ਚੌਕ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਤੇ ਇਸ ਚੌਕ ਦਾ ਨਾਮ ਵੀ ਦੇਸ਼ ਭਗਤ ਚੌਕ ਰੱਖਿਆ ਗਿਆ ਹੈ। ਜਿੱਥੇ ਲੋਹਾ ਨਗਰੀ ਵਜੋਂ ਮੰਡੀ ਗੋਬਿੰਦਗੜ੍ਹ ਦੀ ਦੁਨੀਆਂ ਭਰ ਵਿੱਚ ਵੱਖਰੀ ਪਛਾਣ ਹੈ, ਓਥੇ ਇਕ ਸੁੰਦਰ ਸ਼ਹਿਰ ਵਜੋਂ ਵੀ ਮੰਡੀ ਗੋਬਿੰਦਗੜ੍ਹ ਇਕ ਵਿਲੱਖਣ ਪਛਾਣ ਬਣਾ ਰਿਹਾ ਹੈ। ਇਸ ਸ਼ਹਿਰ ਦੇ ਵਿਕਾਸ, ਸਾਫ਼ ਸਫ਼ਾਈ ਤੇ ਸੁੰਦਰੀਕਰਨ ਲਈ ਉਪਰਾਲੇ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਨਾਭਾ ਨੇ ਦੱਸਿਆ ਕਿ 52 ਪਿੰਡਾਂ ‘ਤੇ ਅਧਾਰਤ ਮਾਰਕਿਟ ਕਮੇਟੀ ਮੰਡੀ ਗੋਬਿੰਦਗੜ੍ਹ ਹੋਂਦ ਵਿੱਚ ਆ ਗਈ ਹੈ ਤੇ ਇਸ ਦੀ ਇਮਾਰਤ ਦਾ ਕਰੀਬ 05 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕੀਤਾ ਗਿਆ ਹੈ।
ਮਾਰਕਿਟ ਬਣਨ ਨਾਲ ਕਿਸਾਨਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ। ਮੰਡੀ ਨੇੜੇ ਰੇਲਵੇ ਲਾਈਨ ਉੱਤੇ ਪੁਲ ਬਣ ਰਿਹਾ ਹੈ, ਜਿਸ ਨਾਲ ਆਵਾਜਾਈ ਨਿਰਵਿਘਨ ਹੋ ਜਾਵੇਗੀ। ਇਸ ਲਈ ਮੰਡੀ ਵਿਖੇ ਇੱਕ ਵਿਸ਼ੇਸ਼ ਸ਼ੈੱਡ ਬਣਾਇਆ ਜਾਵੇਗਾ, ਜਿੱਥੇ ਵਿਸ਼ੇਸ਼ ਤੌਰ ਉੱਤੇ ਸਬਜ਼ੀ ਅਤੇ ਫਲਾਂ ਦੀ ਵਿਕਰੀ ਲਈ ਪ੍ਰਬੰਧ ਕੀਤਾ ਜਾਵੇਗਾ। ਮੰਡੀ ਵਿਚ ਫੜ੍ਹ ਤੇ ਸ਼ੈੱਡ ਦਾ 01 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਜਾਵੇਗਾ ਅਤੇ 01 ਕਰੋੜ 06 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਕਾਇਆ ਕਲਪ ਕੀਤੀ ਜਾਵੇਗੀ।

ਨਾਭਾ ਨੇ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿਤ ਵਿਚ ਵੱਡੀ ਗਿਣਤੀ ਫ਼ੈਸਲੇ ਤੇ ਕੰਮ ਕੀਤੇ ਹਨ। ਉਹਨਾਂ ਕਿਹਾ ਕਿ ਇਤਿਹਾਸ ਉੱਤੇ ਝਾਤ ਮਾਰ ਕਿ ਦੇਖ ਲਈ ਜਾਵੇ ਤਾਂ ਕੇਵਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਹੈ, ਜਿਸ ਨੇ ਤੇਲ ਕੀਮਤਾਂ ਵਿੱਚ ਕਟੌਤੀ ਕੀਤੀ ਤੇ ਬਿਜਲੀ ਸਸਤੀ ਕੀਤੀ ਹੈ। 02 ਕਿਲੋ ਵਾਟ ਤੱਕ ਦੇ ਮੀਟਰਾਂ ਦੇ ਬਕਾਇਆ ਬਿਲ ਮੁਆਫ਼ ਕੀਤੇ ਹਨ ਤੇ ਕੱਟੇ ਕੁਨੈਕਸ਼ਨ ਬਹਾਲ ਕੀਤੇ ਹਨ।

Share this Article
Leave a comment