ਮੰਡੀ ਬੋਰਡ ਨੇ ਕੇਲੇ ਅਤੇ ਆਲੂ ਲੋੜਵੰਦਾਂ ਨੂੰ ਮੁਫ਼ਤ ਵੰਡਣ ਹਿੱਤ ਭੇਜੇ

TeamGlobalPunjab
2 Min Read

ਬਠਿੰਡਾ  :  ਜ਼ਿਲਾ ਮੰਡੀ ਬੋਰਡ ਬਠਿੰਡਾ ਨੇ ਅੱਜ ਲੋੜਵੰਦ ਲੋਕਾਂ ਲਈ 1100 ਪੈਕੇਟ ਕੇਲੇ ਅਤੇ 400 ਪੈਕੇਟ ਆਲੂਆਂ ਦੇ ਭਰੇ ਤਿੰਨ ਵਾਹਨ ਰਵਾਨਾ ਕੀਤੇ ਹਨ। ਇਹ ਸਮਾਨ ਜਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਤਕਸੀਮ ਕੀਤਾ ਜਾਵੇਗਾ। ਇਨਾਂ ਵਾਹਨਾਂ ਨੂੰ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਅਤੇ ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਇੱਥੋਂ ਰਵਾਨਾ ਕੀਤਾ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਪ੍ਰੀਤ ਕੰਵਰ ਸਿੰਘ ਬਰਾੜ ਵੀ ਹਾਜਰ ਸਨ।
ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ  ਬੀ ਸ੍ਰੀਨਿਵਾਸਨ ਨੇ ਕਿਹਾ ਕਿ ਸਾਰੇ ਵਿਭਾਗ, ਸਮਾਜ ਸੇਵੀ ਸੰਸਥਾਵਾਂ ਲੋੜਵੰਦ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਹਰ ਰੋਜ ਲਗਭਗ 15000 ਲੋਕਾਂ ਨੂੰ ਪੱਕਿਆ ਹੋਇਆ ਭੋਜਨ ਮੁਹਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਿਨਾਂ ਸੁੱਕੇ ਰਾਸ਼ਨ ਦੇ ਪੈਕੇਟ ਵੀ ਲੋੜਵੰਦ ਲੋਕਾਂ ਨੂੰ ਵੰਡੇ ਜਾ ਰਹੇ ਹਨ। ਉਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਭੁੱਖਾ ਨਹੀਂ ਰਹਿਣ ਦਿੱਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਅਤੇ ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਪਾਲਣ ਕਰਦੇ ਰਹਿਣ। ਉਨਾਂ ਨੇ ਕਿਹਾ ਕਿ ਸਾਡੇ ਕੁਝ ਦਿਨ ਦੇ ਸਹਿਯੋਗ ਨਾਲ ਅਸੀਂ ਇਸ ਵੱਡੀ ਆਫ਼ਤ ਨੂੰ ਟਾਲ ਸਕਾਂਗੇ।
ਇਹ ਫਲ ਤੇ ਸਬਜੀ ਜ਼ਿਲਾ ਮੰਡੀ ਅਫ਼ਸਰ ਪ੍ਰੀਤ ਕੰਵਰ ਸਿੰਘ ਬਰਾੜ ਅਤੇ ਕਾਰਜਕਾਰੀ ਇੰਜਨੀਅਰ ਮੰਡੀ ਬੋਰਡ ਸ੍ਰੀ ਵਿਪਨ ਖੰਨਾ ਦੀ ਅਗਵਾਈ ਵਿਚ ਮੰਡੀ ਬੋਰਡ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਸੌਂਪੀ ਗਈ ਸੀ।

Share this Article
Leave a comment