ਨਵੀ ਦਿੱਲੀ : ਦੇਸ਼ ਅੰਦਰ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਸਾਰੇ ਪਰਵਾਸੀ ਮਜ਼ਦੂਰ ਅਤੇ ਹੋਰ ਕਾਮੇ ਆਪੋ ਆਪਣੇ ਘਰਾਂ ਨੂੰ ਵਾਪਿਸ ਜਾ ਰਹੇ ਹਨ। ਇਸ ਦੌਰਾਨ ਯੂਪੀ ਦੇ ਬਰੇਲੀ ਤੋਂ ਇਕ ਅਜਿਹਾ ਵੀਡੀਓ ਹੋ ਰਿਹਾ ਹੈ ਜਿਸ ਨੂੰ ਦੇਖ ਕੇ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਦਰਅਸਲ ਇਸ ਵੀਡੀਓ ਵਿਚ ਮਜ਼ਦੂਰਾਂ ਨੂੰ ਨੀਚੇ ਧਰਤੀ ਤੇ ਬੈਠਾ ਕੇ ਉਨ੍ਹਾਂ ਤੇ ਸੇਨੇਟਾਈਜ਼ਰ ਦਾ ਛਿੜਕਾ ਕੀਤਾ ਜਾ ਰਿਹਾ ਹੈ। ਰਿਪੋਰਟਾਂ ਮੁਤਾਬਿਕ ਇਸ ਤੋਂ ਬਾਅਦ ਭਾਵੇ ਪ੍ਰਸਾਸ਼ਨ ਵਲੋਂ ਅਜਿਹਾ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਕਾਰਵਾਈ ਦੇ ਹੁਕਮ ਦਿਤੇ ਹਨ ਪਰ ਇਸ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਨੇ ਟਵੀਟ ਕਰ ਸਖਤ ਪ੍ਰਤੀਕਿਰਿਆ ਦਿਤੀ ਹੈ। ਉਨ੍ਹਾਂ ਲਿਖਿਆ ਕਿ ” ਅਸੀਂ ਸਾਰੇ ਮਿਲ ਕੇ ਇਸ ਔਖੇ ਸਮੇ ਵਿਚ ਲੜਾਈ ਲੜ ਰਹੇ ਹਾਂ।:
यूपी सरकार से गुजारिश है कि हम सब मिलकर इस आपदा के खिलाफ लड़ रहे हैं लेकिन कृपा करके ऐसे अमानवीय काम मत करिए।
मजदूरों ने पहले से ही बहुत दुख झेल लिए हैं। उनको केमिकल डाल कर इस तरह नहलाइए मत। इससे उनका बचाव नहीं होगा बल्कि उनकी सेहत के लिए और खतरे पैदा हो जाएंगे। pic.twitter.com/ftovaFHR5q
— Priyanka Gandhi Vadra (@priyankagandhi) March 30, 2020
ਪ੍ਰਿਅੰਕਾ ਗਾਂਧੀ ਨੇ ਲਿਖਿਆ ਕੇ ” ਇਨ੍ਹਾਂ ਮਜ਼ਦੂਰਾਂ ਨੇ ਬਹੁਤ ਕੁਝ ਸਹਿਣ ਕੀਤਾ ਹੈ ਇਨ੍ਹਾਂ ਨੂੰ ਇਸ ਤਰ੍ਹਾਂ ਇਨ੍ਹਾਂ ਤੇ ਰਸਾਇਣ ਨਾ ਛਿੜਕੋ। ਅਜਿਹਾ ਕਰਨ ਨਾਲ ਉਨ੍ਹਾਂ ਦੀ ਸਿਹਤ ਦਾ ਨੁਕਸਾਨ ਹੋਵੇਗਾ।