ਯੂ.ਪੀ. ‘ਚ 15 ਅਗਸਤ ਤੋਂ ਪਹਿਲਾਂ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ, ਦੋ ਸ਼ੱਕੀ ਅੱਤਵਾਦੀ ਗ੍ਰਿਫਤਾਰ

TeamGlobalPunjab
1 Min Read

ਲਖਨਊ – ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਕਾਕੋਰੀ ਵਿੱਚ ਐਤਵਾਰ ਦੁਪਹਿਰ ਨੂੰ ਏ.ਟੀ.ਐੱਸ. ਨੇ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।  ਇਹ ਅੱਤਵਾਦੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਯੂ.ਪੀ. ਏ.ਡੀ.ਜੀ., (ਲਾਅ ਐਂਡ ਆਰਡਰ) ਪ੍ਰਸ਼ਾਂਤ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰ ਦੱਸਿਆ ਕਿ ਯੂ.ਪੀ. ਏ.ਟੀ.ਐੱਸ. ਨੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਅਲਕਾਇਦਾ ਦੇ ਅੰਸਾਰ ਗਜਵਤ-ਉਲ-ਹਿੰਦ ਨਾਲ ਜੁੜੇ ਦੋ ਅੱਤਵਾਦੀਆਂ (ਮਿੰਹਾਜ ਅਹਿਮਦ ਅਤੇ ਮਸੀਰੁੱਦੀਨ) ਨੂੰ ਗ੍ਰਿਫਤਾਰ ਕਰ ਲਿਆ।

ਇਸ ਗ੍ਰਿਫਤਾਰੀ ਲਈ ਰਾਜ ਪੁਲਿਸ ਹੈੱਡਕੁਆਰਟਰ ਨੇ ਸਾਰੇ ਜ਼ਿਲ੍ਹਿਆਂ ਅਤੇ ਰੇਲਵੇ ਸਟੇਸ਼ਨਾਂ ਵਿਚ ਅਲਰਟ ਜਾਰੀ ਕੀਤਾ ਹੈ। ਸਾਰੇ ਸੰਵੇਦਨਸ਼ੀਲ ਅਤੇ ਰਾਜ ਸਰਹੱਦੀ ਖੇਤਰ ਦੇ ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਬਿਹਾਰ ਪੁਲਿਸ ਅਤੇ ਸੀਆਈਡੀ ਦੀ ਵਿਸ਼ੇਸ਼ ਸ਼ਾਖਾ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਗ੍ਰਿਫਤਾਰ ਅੱਤਵਾਦੀਆਂ ਲਈ ਦਿੱਲੀ ਪੁਲਿਸ ਦੀ ਇੱਕ ਟੀਮ ਅਗਲੇ ਦੋ ਦਿਨਾਂ ਵਿੱਚ ਲਖਨਊ ਜਾਏਗੀ।

Share This Article
Leave a Comment