ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਤਿੰਨ ਨਵੇਂ ਖੇਤੀ ਕਾਨੂੰਨਾਂ ਬਾਰੇ ਕੋਈ ਫੈਸਲਾ ਲੈਣ ਲਈ 26 ਨਵੰਬਰ ਤੱਕ ਦਾ ਸਮਾਂ ਹੈ।ਟਿਕੈਤ ਨੇ ਕਿਹਾ ਕਿ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟ੍ਰੈਕਟਰਾਂ ਤੋਂ ਦਿੱਲੀ ਦੇ ਚੁਫੇਰਿਓਂ ਅੰਦੋਲਨ ਵਾਲੀਆਂ ਥਾਵਾਂ ਤੋਂ ਬਾਰਡਰ ‘ਤੇ ਪਹੁੰਚਗਣ ਤੇ ਪੱਕੀ ਕਿਲੇਬੰਦੀ ਦੇ ਨਾਲ ਅੰਦੋਲਨ ਮਜ਼ਬੂਤ ਕਰਨਗੇ ਤੇ ਅੰਦੋਲਨ ਵਾਲੀ ਥਾਂ ‘ਤੇ ਤੰਬੂਆਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।
केंद्र सरकार को 26 नवंबर तक का समय है, उसके बाद 27 नवंबर से किसान गांवों से ट्रैक्टरों से दिल्ली के चारों तरफ आंदोलन स्थलों पर बॉर्डर पर पहुंचेगा और पक्की किलेबंदी के साथ आंदोलन और आन्दोलन स्थल पर तंबूओं को मजबूत करेगा।#FarmersProtest
— Rakesh Tikait (@RakeshTikaitBKU) November 1, 2021
ਇਸ ਤੋਂ ਪਹਿਲਾਂ ਟਿਕੈਤ ਨੇ ਕਿਹਾ ਸੀ ਕਿ ਦਿੱਲੀ ਦੀਆਂ ਹੱਦਾਂ ਤੋਂ ਜੇਕਰ ਕਿਸਾਨਾਂ ਨੂੰ ਜਬਰਨ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰੀ ਦਫ਼ਤਰਾਂ ਨੂੰ ਅਸੀ ਗੱਲਾ ਮੰਡੀ ‘ਚ ਤਬਦੀਲ ਕਰ ਦੇਣਗੇ। ਦਿੱਲੀ ਦੇ ਗਾਜ਼ੀਪੁਰ ਤੇ ਟਿੱਕਰੀ ਬਾਰਡਰ ਤੋਂ ਬੈਰੀਕੇਡ ਹਟਾਉਣ ਤੇ ਰਸਤਾ ਪੂਰੀ ਤਰ੍ਹਾਂ ਖੋਲ੍ਹਣ ਸਬੰਧੀ ਕਿਸਾਨ ਆਗੂਆਂ ਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਰੇੜਕੇ ਦੌਰਾਨ ਰਾਕੇਸ਼ ਟਿਕੈਤ ਨੇ ਇਹ ਚਿਤਾਵਨੀ ਦਿੱਤੀ ਹੈ। ਜੇਕਰ ਪ੍ਰਸ਼ਾਸ਼ਨ ਟੈਂਟ ਪੁੱਟੇਗਾ ਤਾਂ ਕਿਸਾਨ ਡੀਐਮ ਸਮੇਤ ਥਾਣੇ ਅਤੇ ਸਰਕਾਰੀ ਦਫ਼ਤਰਾਂ ਦੇ ਬਾਹਰ ਟੈਂਟ ਲਗਾ ਦੇਣਗੇ। ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਟਵੀਟ ਕਰਦੇ ਹੋਏ ਲਿਖਿਆ, ‘ਜੇਕਰ ਕਿਸਾਨਾਂ ਨੂੰ ਜ਼ਬਰਦਸਤੀ ਸਰਹੱਦਾਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਦੇਸ਼ ਭਰ ਦੇ ਸਰਕਾਰੀ ਦਫ਼ਤਰਾਂ ਨੂੰ ਗੱਲਾ ਮੰਡੀ ਬਣਾ ਦੇਣਗੇ।’
ਦੱਸ ਦੇਈਏ ਕਿ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨਾਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ।