ਅੰਮ੍ਰਿਤਸਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੰਮ੍ਰਿਤਸਰ ਬੱਸ ਅੱਡੇ ‘ਤੇ ਐਤਵਾਰ ਸਵੇਰੇ ਅਚਨਚੇਤ ਛਾਪਾ ਮਾਰਿਆ।
ਰਾਜਾ ਵੜਿੰਗ ਵੱਲੋਂ ਜਿਥੇ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਟਰਾਂਸਪੋਰਟ ਸੰਬੰਧਤ ਵਿਭਾਗ ਨੂੰ ਵੀ ਸੁਚੇਤ ਰਹਿਣ ਦੇ ਹੁਕਮ ਦਿੱਤੇ ਹਨ । ਰਾਜਾ ਵੜਿੰਗ ਨੇ ਬੱਸ ਸਟੈਂਡਾਂ ‘ਤੇ ਸਾਫ-ਸਫਾਈ ਤੇ ਹੋਰ ਪ੍ਰਬੰਧਾਂ ਦੀ ਵੀ ਬਾਰੀਕੀ ਨਾਲ ਚੈਕਿੰਗ ਕੀਤੀ। ਰਾਜਾ ਵੜਿੰਗ ਨੇ ਇਸ ਤੋਂ ਬਾਅਦ ਸਵਾਰੀਆਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਸੁਣੀਆਂ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।