ਰਾਮ ਰਹੀਮ ਦੀ ਪੈਰੋਲ ‘ਤੇ ਬੈਂਸ ਨੇ ਕੀਤੇ ਵੱਡੇ ਖੁਲਾਸੇ, ਡੇਰਾ ਪ੍ਰੇਮੀਆਂ ‘ਚ ਛਾਈ ਨਾਰਾਜ਼ਗੀ

TeamGlobalPunjab
2 Min Read

ਲੁਧਿਆਣਾ : ਇੰਨੀ ਦਿਨੀਂ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮੰਨੇ ਜਾ ਰਹੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਦੇ ਜੇਲ੍ਹ ਅੰਦਰ ਕੀਤੇ ਗਏ ਕਤਲ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਤੇ ਆਈਆਈਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵੀ ਮੰਨਣਾ ਹੈ ਕਿ ਇਸ ਕਤਲ ਨਾਲ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਵੀ ਪ੍ਰਭਾਵਿਤ ਹੋ ਸਕਦੀ ਹੈ। ਇਸ ਗੱਲ ‘ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੀ ਕੁੰਵਰ ਵਿਜੇ ਦੀ ਗੱਲ ‘ਤੇ ਮੋਹਰ ਲਾ ਦਿੱਤੀ ਹੈ। ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਾਂ ਇਸ ਗੱਲ ਦੀ ਪਹਿਲਾਂ ਤੋਂ ਹੀ ਸ਼ੰਕਾ ਸੀ ਕਿ ਸਿੱਟ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇੱਥੇ ਬੈਂਸ ਨੇ ਬਿੱਟੂ ਕਤਲ ਕਾਂਡ ਦੀ ਜਾਂਚ ਵੀ ਨਿਰਪੱਖ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ। ਬੈਂਸ ਨੇ ਨਸ਼ਿਆਂ ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਅੱਜ ਨਸ਼ੇ ਕਾਰਨ ਪੰਜਾਬ ਦਾ ਹਾਲ ਬਦ ਤੋਂ ਬਦਤਰ ਹੋ ਗਿਆ ਹੈ ਤੇ ਸੈਂਕੜੇ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ, ਪਰ ਪਰਿਵਾਰਕ ਮੈਂਬਰ ਇਸ ਬਾਰੇ ਮੀਡੀਆ ਨੂੰ ਜਾਣੂ ਨੂੰ ਨਹੀਂ ਕਰਵਾਉਂਦੇ ਕਿਉਂਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਇੰਝ ਲਗਦਾ ਹੈ ਕਿ ਇਸ ਨਾਲ ਉਨ੍ਹਾਂ ਦੀ ਬਦਨਾਮੀ ਹੋਵੇਗੀ।

ਇਸ ਮੌਕੇ ਬੈਂਸ ਨੇ ਪੁਲਿਸ ‘ਤੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਦਾ ਕਨੂੰਨ ਅਤੇ ਵਿਵਸਥਾ ਨੂੰ ਸੰਭਾਲਣ ਵੱਲ ਕੋਈ ਧਿਆਨ ਨਹੀਂ ਹੈ ਤੇ ਪੁਲਿਸ ਕਾਂਗਰਸੀਆਂ ਨਾਲ ਮਿਲ ਕੇ ਜ਼ਮੀਨਾਂ ਦੇ ਮਸਲੇ ਨਿਬੇੜਨ ਵੱਲ ਧਿਆਨ ਲਾਈ ਬੈਠੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੰਦਿਆਂ ਕਿਹਾ ਕਿ ਕੈਪਟਨ ਨੂੰ ਆਪਣੇ ਗ੍ਰਹਿ ਵਿਭਾਗ ਤੋਂ ਅਸਤੀਫਾ ਦੇ ਕੇ ਇਹ ਵਿਭਾਗ ਆਪਣੇ ਕਿਸੇ ਹੋਰ ਸਾਥੀ ਮੰਤਰੀ ਨੂੰ ਸੌਂਪ ਦੇਣਾ ਚਾਹੀਦਾ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮਾਮਲੇ ਵਿੱਚ ਸਿਰਫ ਵੋਟਾਂ ਇਕੱਠੀਆਂ ਕਰਨ ਦੀ ਰਾਜਨੀਤੀ ਕੀਤੀ ਜਾ ਰਹੀ ਹੈ।

ਸਿਮਰਜੀਤ ਬੈਸ ਨੇ ਇੱਥੇ ਬੋਲਦਿਆਂ ਹੋਰ ਵੀ ਕਈ ਅਹਿਮ ਖੁਲਾਸੇ ਕੀਤੇ ਹਨ। ਕੀ ਸਨ ਉਹ ਖੁਲਾਸੇ, ਇਹ ਜਾਣਨ ਲਈ ਤੁਸੀਂ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।

 

- Advertisement -

https://youtu.be/PPzFLw5Ds9I

Share this Article
Leave a comment