ਰਾਹੁਲ ਗਾਂਧੀ ਨੇ ਕੈਂਬਰਿਜ ਵਿੱਚ ਕਿਹਾ- ਭਾਰਤ ‘ਚ ਲੋਕਤੰਤਰ ਖ਼ਤਰੇ ਵਿੱਚ ਹੈ

Rajneet Kaur
2 Min Read

ਲੰਡਨ: ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਕੈਂਬਰਿਜ ਯੂਨੀਵਰਸਿਟੀ ਵਿੱਚ ਭਾਰਤੀ ਲੋਕਤੰਤਰ ਉੱਤੇ ਇੱਕ ਹੋਰ ਭਾਸ਼ਣ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ। ਉਨ੍ਹਾਂ ਨੇ ਆਪਣੇ ਫੋਨ ‘ਤੇ ਇਜ਼ਰਾਈਲੀ ਜਾਸੂਸੀ ਸਾਫਟਵੇਅਰ ਪੈਗਾਸਸ ਹੋਣ ਦਾ ਦਾਅਵਾ ਵੀ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਫਟਵੇਅਰ ਭਾਰਤ ਦੇ ਕਈ ਹੋਰ ਨੇਤਾਵਾਂ ਦੇ ਫੋਨਾਂ ਵਿੱਚ ਵੀ ਲਗਾਇਆ ਗਿਆ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ‘ਚ ਘੱਟ ਗਿਣਤੀਆਂ ‘ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਅਦਾਰੇ ਸਰਕਾਰ ਦੇ ਕੰਟਰੋਲ ਹੇਠ ਹਨ। ਰਾਹੁਲ ਗਾਂਧੀ ਨੇ  ਮੀਡੀਆ ਅਤੇ ਅਦਾਲਤਾਂ ‘ਤੇ ਸਰਕਾਰੀ ਕਬਜ਼ੇ ਦਾ ਵੀ ਦਾਅਵਾ ਕੀਤਾ ਹੈ।

ਕੈਂਬਰਿਜ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਖੁਫ਼ੀਆ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਤੁਹਾਡਾ ਫ਼ੋਨ ਰਿਕਾਰਡ ਕੀਤਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ ਦੇ ਫੋਨਾਂ ‘ਚ ਪੈਗਾਸਸ ਇੰਸਟਾਲ ਹੈ। ਵਿਰੋਧੀ ਨੇਤਾਵਾਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ’ਤੇ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦਾ ਵੀ ਦੋਸ਼ ਲਾਇਆ ਹੈ।

ਰਾਹੁਲ ਗਾਂਧੀ ਨੇ ਕੈਂਬਰਿਜ ਵਿੱਚ ਬੋਲਦਿਆਂ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਾਰੇ ਅਦਾਰਿਆਂ ’ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਅਦਾਲਤ ਅਤੇ ਮੀਡੀਆ ‘ਤੇ ਸਰਕਾਰੀ ਕੰਟਰੋਲ ਹੇਠ ਹੋਣ ਦਾ ਦੋਸ਼ ਵੀ ਲਗਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਅਖ਼ਬਾਰਾਂ ਦੀਆਂ ਕਈ ਕਟਿੰਗਾਂ ਵੀ ਸਾਂਝੀਆਂ ਕੀਤੀਆਂ। ਰਾਹੁਲ ਗਾਂਧੀ ਨੇ ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਵੀ ਚਿੰਤਾ ਪ੍ਰਗਟਾਈ ਹੈ।

Share this Article
Leave a comment