ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਨਿਯੁਕਤ ਕੀਤਾ ਹੈ। ਪੰਜਾਬ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਿਆਸਤ ਦਾ ਤਖਤਾ ਪਲਟ ਹੋ ਚੁੱਕਾ ਹੈ। ਚੰਨੀ ਸੋਮਵਾਰ ਨੂੰ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਪੰਜਾਬ ਦੇ ਨਵੇਂ ਸੀ.ਐੱਮ. ਦੇ ਤੌਰ ‘ਤੇ ਚਰਨਜੀਤ ਸਿੰਘ ਚੰਨੀ ਦੇ ਨਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।
Congratulations to Shri Charanjit Singh Channi Ji for the new responsibility.
We must continue to fulfill the promises made to the people of Punjab. Their trust is of paramount importance.
— Rahul Gandhi (@RahulGandhi) September 19, 2021
ਪੰਜਾਬ ਕਾਂਗਰਸ ਵਿਧਾਇਕ ਦਲ ਨੇ ਸਰਬਸੰਮਤੀ ਨਾਲ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਿਆ ਹੈ। ਰਾਹੁਲ ਗਾਂਧੀ ਨੇ ਵਧਾਈ ਦਿੰਦੇ ਹੋਏ ਟਵੀਟ ਕੀਤਾ ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ। ਸਾਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਜਾਰੀ ਰੱਖਣਾ ਚਾਹੀਦਾ। ਉਨ੍ਹਾਂ ਦਾ ਭਰੋਸਾ ਸਭ ਤੋਂ ਉੱਤੇ ਹੈ।