ਰਾਹੁਲ ਗਾਂਧੀ ਰੈਲੀ ਤੋਂ ਠੀਕ ਪਹਿਲਾਂ ਗਏ ਵਿਦੇਸ਼ ਛੁੱਟੀਆਂ ‘ਤੇ

TeamGlobalPunjab
1 Min Read

ਨਵੀਂ ਦਿੱਲੀ:  ਦੇਸ਼ ਵਿੱਚ ਚੋਣਾਂ ਦਾ ਮਾਹੌਲ ਹੈ। ਅਜਿਹੇ ‘ਚ ਹਰ ਸਿਆਸੀ ਪਾਰਟੀ ਜਿੱਤ ਤੈਅ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਦਰਅਸਲ, 2022 ਦੀ ਸ਼ੁਰੂਆਤ ਵਿੱਚ ਹੀ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਵਿਦੇਸ਼ ਗਏ ਹੋਏ ਹਨ। ਉਨ੍ਹਾਂ ਦੀ ਵਿਦੇਸ਼ ਯਾਤਰਾ ਇਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਈ ਹੈ। ਹਾਲਾਂਕਿ ਰਾਹੁਲ ਕਿੱਥੇ ਅਤੇ ਕਿੰਨੇ ਦਿਨਾਂ ਲਈ ਗਏ ਹਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਤੁਹਾਨੂੰ ਦੱਸ ਦੇਈਏ ਕਿ ਜਨਵਰੀ ਦੇ ਸ਼ੁਰੂ ਵਿੱਚ ਰਾਹੁਲ ਨੇ ਪੰਜਾਬ ਵਿੱਚ ਰੈਲੀ ਕਰਨੀ ਹੈ। ਪਰ ਹੁਣ ਜਦੋਂ ਤੋਂ ਰਾਹੁਲ ਆਪਣੇ ਵਿਦੇਸ਼ ਦੌਰੇ ‘ਤੇ ਰਵਾਨਾ ਹੋਏ ਹਨ, ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਰੈਲੀ ਰੱਦ ਹੋ ਸਕਦੀ ਹੈ। ਅਜਿਹੇ ‘ਚ ਰਾਹੁਲ ਗਾਂਧੀ ਦੀ ਰਾਜਨੀਤੀ ਦੀ ਗੰਭੀਰਤਾ ‘ਤੇ ਇਕ ਵਾਰ ਫਿਰ ਸਵਾਲ ਉੱਠ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਗੰਭੀਰ ਨਹੀਂ ਹਨ, ਇਸ ਤੋਂ ਬਾਅਦ ਕੀ ਹੋਵੇਗਾ?

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਹੁਲ ਵਿਦੇਸ਼ ਜਾਣ ਨੂੰ ਲੈ ਕੇ ਟ੍ਰੋਲ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ ਰਾਹੁਲ ਦੇ ਕਈ ਮੌਕਿਆਂ ‘ਤੇ ਵਿਦੇਸ਼ ਜਾਣ ‘ਤੇ ਸਵਾਲ ਉੱਠ ਚੁੱਕੇ ਹਨ।

Share this Article
Leave a comment