ਰੋਟਰੀ ਕਲੱਬ ਨੇ ਜ਼ਰੂਰਤਮੰਦਾਂ ਦੀ ਮਦੱਦ ਲਈ ਸੌਂਪਿਆ 01 ਲੱਖ 21 ਹਜ਼ਾਰ ਰੁਪਏ ਦਾ ਚੈੱਕ

TeamGlobalPunjab
2 Min Read

ਰੂਪਨਗਰ  – ਰੋਟਰੀ ਕਲੱਬ ਰੂਪਨਗਰ ਦੇ ਵਿਵੇਕ ਚਾਨਣਾ ਨੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੂੰ ਰੈੱਡ ਕਰਾਸ ਸੁਸਾਇਟੀ ਰੂਪਨਗਰ ਦੇ ਨਾਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਹੋਏ ਪ੍ਰਭਾਵਿਤ ਜ਼ਰੂਰਤਮੰਦਾ ਦੀ ਸਹਾਇਤਾ ਲਈ 1 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸੋਪਿਆ । ਇਸ ਮੌਕੇ ਉਨ੍ਹਾਂ ਦੇ ਨਾਲ ਕਲੱਬ ਦੇ ਸਕੈਟਰੀ ਜ਼ਸਵਿੰਦਰ ਸਿੰਘ ਸੈਕਟਰੀ ,ਏ.ਆਰ. ਸੈਣੀ , ਡੀ.ਐਸ. ਦਿਓਲ, ਡਾ. ਬੀ.ਐਸ. ਪਰਮਾਰ, ਪੁਨਿਤ ਗੁਪਤਾ , ਅਤੇ ਡਾ. ਭੀਮ ਸੈਨ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧਰਮਪਾਲ ਐਡਵੋਕੇਟ ਅਤੇ ਹੋਟਲ ਪਾਰਕ ਰੈਜੰਸੀ ਰੋਪੜ ਵੱਲੋਂ ਵੀ ਰੈੱਡ ਕਰਾਸ ਸੁਸਾਇਟੀ ਨੂੰ 01 ਲੱਖ ਰੁਪਏ ਆਨਲਾਇਨ ਰੈੱਡ ਕਰਾਸ ਸੁਸਾਇਟੀ ਦੇ ਨਾਂ ਟਰਾਂਸਫਰ ਕੀਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਰੋਟਰੀ ਕਲੱਬ ਅਤੇ ਧਰਮਪਾਲ ਐਡਵੋਕੇਟ ਅਤੇ ਹੋਟਲ ਪਾਰਕ ਰੈਜੰਸੀ ਰੋਪੜ ਵੱਲੋਂ ਕੀਤੇ ਗਏ ਸ਼ਲਾਘਾਯੋਗ ਕਦਮ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਰਾਸ਼ੀ ਜ਼ਰੂਰਤਮੰਦਾਂ ਨੂੰ ਖਾਣਾ ਅਤੇ ਰਾਸ਼ਨ ਮੁਹੱਈਆ ਕਰਾਉਣ ਲਈ ਲਾਹੇਵੰਦ ਸਿੱਧ ਹੋਵੇਗੀ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡੀਅਨ ਰੈਂਡ ਕਰਾਸ ਸੋਸਾਇਟੀ ਜ਼ਿਲ੍ਹਾ ਬ੍ਰਾਂਚ ਰੂਪਨਗਰ ਦੇ ਨਾਮ ਸਟੇਟ ਬੈਕ ਆਫ ਇੰਡੀਆ ਵਿਖੇ ਅਕਾਊਂਟ ਖੋਲਿਆ ਗਿਆ ਹੈ। ਜਿਸ ਦਾ ਖਾਤਾ ਨੰ; 55053096065 ਅਤੇ IFSC Code – SBIN0050419 ਹੈ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਉਕਤ ਅਕਾਊਂਟ ਨੰਬਰ ਵਿੱਚ ਕੋਨਟ੍ਰੀਬਿਊਟ ਕਰ ਵੱਧ ਤੋਂ ਵੱਧ ਯੋਗਦਾਨ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਸੁਸਾਇਟੀ ਜਾਂ ਸੰਸਥਾਂ ਇਸ ਤਰ੍ਹਾਂ ਦਾ ਉਪਰਾਲਾ ਕਰਨਾ ਚਾਹੁੰਦੀ ਹੈ ਤਾਂ ਉਹ ਰੈੱਡ ਕਰਾਸ ਸੁਸਾਇਟੀ ਦੇ ਨਾਲ ਸੰਪਰਕ ਕਰ ਸਕਦੇ ਹਨ।

Share this Article
Leave a comment