ਰੋਡਵੇਜ਼ ਮੁਲਾਜ਼ਮਾਂ ਨੇ ਅੱਜ ਲਾਏ ਜਾ ਰਹੇ ਧਰਨਿਆਂ ਨੂੰ ਕੀਤਾ ਰੱਦ, ਲਿਆ ਇਹ ਫੈਸਲਾ

TeamGlobalPunjab
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਨੇ ਅੱਜ ਲਾਏ ਜਾ ਰਹੇ ਧਰਨਿਆਂ ਨੂੰ ਰੱਦ ਕਰ ਦਿੱਤਾ ਹੈ। ਟ੍ਰਾਂਸਪੋਰਟ ਵਿਭਾਗ ਦੇ ਮੰਤਰੀ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਹੋਈ ਮੀਟਿੰਗ ਤੋਂ ਬਾਅਦ  ਇਹ ਫੈਸਲਾ ਲਿਆ ਗਿਆ ਹੈ। ਰਾਜਾ ਵੜਿੰਗ ਨੇ 12 ਤਰੀਕ ਮੁਖਮੰਤਰੀ ਚੰਨੀ ਨਾਲ ਮੁਲਾਕਾਤ ਕਰਨ ਦਾ ਭਰੋਸਾ ਦਿੱਤਾ  ਹੈ।

11, 12, 13 ਅਕਤੂਬਰ ਨੂੰ ਹੜਤਾਲ ਅਤੇ ਘਿਰਾਓ ਦੇ ਸੱਦੇ ਤੇ ਰੋਡਵੇਜ਼ ਮੁਲਾਜ਼ਮ ਆਪਣੀ ਬੈਠਕ ਤੋਂ ਬਾਅਦ  ਫੈਸਲਾ ਲੈਣਗੇ। ਪੱਕੇ ਕਰਨ ਦੀ ਮੰਗ ਨੂੰ ਲੈਕੇ ਰੋਡਵੇਜ਼ ਦੇ ਡਰਾਈਵਰ ਅਤੇ ਕੰਡਕਟਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅੱਜ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਦੇ ਹੋਏ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬੱਸ ਸਟੈਂਡ ਦੇ ਗੇਟ ਬੰਦ ਕਰਨ ਦਾ ਐਲਾਨ ਕੀਤਾ ਸੀ। ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦੇ ਦਿੱਤਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਹੜਤਾਲ ਦਾ ਅੱਜ ਦਾ ਪ੍ਰੋਗਰਾਮ ਹਾਲ ਦੀ ਘੜੀ ਰੋਕ ਲਿਆ ਹੈ।

Share this Article
Leave a comment