ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ਮੋਦੀ ਸਰਕਾਰ ਖਿਲਾਫ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ। ਵਿਰੋਧੀ ਸਿਆਸੀ ਪਾਰਟੀਆਂ ਦੀ ਹਮਾਇਤ ਕਰਕੇ ਕਿਸਾਨਾਂ ਦੇ ਇਸ ਐਕਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। 26 ਮਈ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਕਾਲ਼ੇ ਦਿਵਸ ਦੇ ਰੂਪ ‘ਚ ਮਨਾਉਣ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਸਾਥੀ ਵਿਧਾਇਕਾਂ ਵਲੋਂ ਪੰਜਾਬ ਦੇ ਗਵਰਨਰ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਇਸ ਦੌਰਾਨ ਪੁਲਿਸ ਨੇ ਮੁਜ਼ਾਹਰਾ ਕਰ ਰਹੇ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।