ਲਓ ਬਈ ਸਿੱਧੂ ਖੁੱਲ੍ਹ ਕੇ ਆ ਗਿਆ ਮੈਦਾਨ ‘ਚ, ਜਾ ਵੜਿਆ ਸਥਾਨਕ ਸਰਕਾਰਾਂ ਮਹਿਕਮੇਂ ‘ਚ, ਅਧਿਕਾਰੀਆਂ ‘ਚ ਪਈਆਂ ਭਾਜੜਾਂ, ਦੇ ਤੇ ਕਈ ਹੁਕਮ

TeamGlobalPunjab
1 Min Read

ਅੰਮ੍ਰਿਤਸਰ : ਇੰਨੀ ਦਿਨੀਂ ਪੰਜਾਬ ਦੇ ਸਾਰੇ ਹੀ ਸਿਆਸੀ ਨੇਤਾਵਾਂ ਵਿੱਚੋਂ ਜੇਕਰ ਸਭ ਤੋਂ ਵੱਧ ਮੀਡੀਆ ਦੀਆਂ ਸੁਰਖੀਆਂ ਦਾ ਸ਼ਿੰਗਾਰ ਬਣੇ ਹੋਏ ਹਨ ਤਾਂ ਉਹ ਹਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ। ਸਿੱਧੂ ਵੱਲੋਂ ਕੈਬਨਿਟ ਵਿੱਚੋਂ ਅਸਤੀਫਾ ਦੇਣ ਤੋਂ ਬਾਅਦ ਲਗਾਤਾਰ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਉਨ੍ਹਾਂ ਨੇ ਆਪਣੇ ਪੁਰਾਣੇ ਮਹਿਕਮੇਂ ਦੇ ਅਧਿਕਾਰੀਆਂ ਨਾਲ ਵੀ ਇੱਕ ਲੰਮੀ ਮੀਟਿੰਗ ਕੀਤੀ ਅਤੇ ਇੱਥੋਂ ਦੇ ਮਕਬੂਲਪੁਰਾ ਇਲਾਕੇ ‘ਚ ਬੰਦ ਪਏ ਸੀਵਰੇਜ ਸਬੰਧੀ ਜਾਣਕਾਰੀ ਲਈ ਗਈ ਅਤੇ ਇਹ ਮੁਸ਼ਕਲ ਜਲਦ ਤੋਂ ਜਲਦ ਹੱਲ ਕਰਨ ਦੇ ਹੁਕਮ ਦਿੱਤੇ।

ਇਸ ਮੀਟਿੰਗ ਸਬੰਧੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਧੂ ਵੱਲੋਂ ਮਕਬੂਲਪੁਰਾ ਇਲਾਕੇ ‘ਚ ਸੀਵਰੇਜ ਦੇ ਬੰਦ ਹੋਣ ਕਾਰਨ ਲੋਕਾਂ ਦੇ ਘਰਾਂ ‘ਚ ਭਰੇ ਪਾਣੀ ਸਬੰਧੀ ਇਹ ਮੀਟਿੰਗ ਕੀਤੀ ਗਈ। ਅਧਿਕਾਰੀਆਂ ਦਾ ਕਹਿਣਾ ਹੈ ਮਕਬੂਲਪੁਰਾ ਇਲਾਕੇ ਦਾ ਕੰਮ ਆਉਂਦਾ ਤਾਂ ਕਾਰਪੋਰੇਸ਼ਨ ਦੇ ਅਧੀਨ ਹੀ ਹੈ ਪਰ ਉਹ ਇਲਾਕੇ ਦੇ ਕੰਮ ਸੀਵਰੇਜ ਅਥਾਰਟੀ ਨੂੰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਉਹ ਕੰਮ ਸ਼ੁਰੂ ਵੀ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੇ ਪੁਰਾਣੇ ਮੰਤਰੀ ਨਾਲ ਮਿਲ ਕੇ ਬਹੁਤ ਵਧੀਆ ਲੱਗ ਰਿਹਾ ਹੈ

Share this Article
Leave a comment