ਲਖੀਮਪੁਰ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੋਟਿਸ ਦੇ ਬਾਵਜੂਦ ਕ੍ਰਾਈਮ ਬ੍ਰਾਂਚ  ਦੇ ਸਾਹਮਣੇ ਨਹੀਂ ਹੋਇਆ ਪੇਸ਼

TeamGlobalPunjab
2 Min Read

ਨਿਊਜ਼ ਡੈਸਕ: ਲਖੀਮਪੁਰ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਸ਼ੁੱਕਰਵਾਰ ਨੂੰ ਕ੍ਰਾਈਮ ਬ੍ਰਾਂਚ  ਦੇ ਸਾਹਮਣੇ ਪੇਸ਼ ਨਹੀਂ ਹੋਇਆ। ਕ੍ਰਾਈਮ ਬ੍ਰਾਂਚ  ਨੇ ਆਸ਼ੀਸ਼ ਦੇ ਘਰ ਨੋਟਿਸ ਲਗਾਇਆ ਸੀ  ਜਿਸ ‘ਚ ਉਸਨੂੰ ਅੱਜ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ । ਇਸ ਵੇਲੇ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ ਉਡੀਕ ਕੀਤੀ ਜਾ ਰਹੀ ਹੈ। 

ਦੱਸ ਦਈਏ ਕਿ ਆਸ਼ੀਸ਼ ਮਿਸ਼ਰਾ ਲਖੀਮਪੁਰ ਮਾਮਲੇ ਦਾ ਮੁੱਖ ਮੁਲਜ਼ਮ ਹੈ। ਉਸ ‘ਤੇ ਕਿਸਾਨਾਂ ‘ਤੇ ਕਾਰਾਂ ਚੜ੍ਹਾਉਣ ਦਾ ਦੋਸ਼ ਹੈ। ਉੱਥੇ ਹੀ ਲਖੀਮਪੁਰ ਮੁੱਦੇ ‘ਤੇ ਅੱਜ ਸੁਪਰੀਮ ਕੋਰਟ’ ਚ ਅਹਿਮ ਸੁਣਵਾਈ ਹੋਣੀ ਹੈ। ਵੀਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਵਿਸਥਾਰਤ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਸੀ। ਇਸ ਵਿੱਚ ਕਿੰਨੀਆਂ ਗ੍ਰਿਫਤਾਰੀਆਂ ਹੋਈਆਂ ਹਨ, ਐਫਆਈਆਰ, ਜਾਂਚ ਪੈਨਲ ਆਦਿ ਬਾਰੇ ਜਾਣਕਾਰੀ ਮੰਗੀ ਗਈ ਸੀ। ਅਦਾਲਤ ਨੇ ਦੱਸਿਆ ਸੀ ਕਿ ਅਦਾਲਤ ਜਨਹਿੱਤ ਪਟੀਸ਼ਨ ‘ਤੇ ਲਖੀਮਪੁਰ ਘਟਨਾ ਦੀ ਸੁਣਵਾਈ ਕਰ ਰਹੀ ਹੈ।

ਦੂਜੇ ਪਾਸੇ, ਆਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਵੀ ਸਨਾਟਾ ਪਸਰਿਆ ਹੋਇਆ ਹੈ। ਉਹ ਘਰ ਵਿੱਚ ਮੌਜੂਦ ਨਹੀਂ ਹੈ। ਪੁਲਿਸ ਨੇ ਕੱਲ੍ਹ ਮੰਤਰੀ ਦੇ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ ਸੀ।ਕੱਲ੍ਹ ਯੂਪੀ ਪੁਲਿਸ ਵੱਲੋਂ ਆਸ਼ੀਸ਼ ਮਿਸ਼ਰਾ ਦੇ ਸੰਬੰਧ ਵਿੱਚ ਇੱਕ ਬਿਆਨ ਆਇਆ ਸੀ। ਆਈਜੀ  ਲਕਸ਼ਮੀ ਸਿੰਘ ਨੇ ਕਿਹਾ ਸੀ ਕਿ ਪੁਲਿਸ ਆਸ਼ੀਸ਼ ਮਿਸ਼ਰਾ ਦੀ ਭਾਲ ਕਰ ਰਹੀ ਹੈ, ਉਸ ਤੋਂ ਪੁੱਛਗਿੱਛ ਕੀਤੀ ਜਾਣੀ ਹੈ।

 

- Advertisement -

Share this Article
Leave a comment