ਮਾਲਵਾ (ਦਰਸ਼ਨ ਸਿੰਘ ਖੋਖਰ) : ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਕਲਸ਼ ਯਾਤਰਾ ਕੱਢੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਦੋਆਬਾ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ 24 ਅਕਤੂਬਰ ਨੂੰ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਹੁਣ ਮਾਲਵੇ ਵਿੱਚ ਕਲਸ਼ ਯਾਤਰਾ ਆਰੰਭ ਕੀਤੀ ਗਈ ਹੈ।
ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਮ੍ਰਿਤਕ ਕਿਸਾਨਾਂ ਦੀਆਂ ਅਸਥੀਆਂ ਨਾਲ ਕਲਸ਼ ਯਾਤਰਾ ਦੇਸ਼ ਭਰ ‘ਚ ਕੱਢੀ ਜਾਵੇਗੀ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇੰਨਾ ਹੀ ਨਹੀਂ, ਕਿਸਾਨ 18 ਅਕਤੂਬਰ ਨੂੰ ਦੇਸ਼ ਭਰ ‘ਚ ਰੇਲ ਰੋਕੂ ਅੰਦੋਲਨ ਵੀ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਨੇ ਇਕ ਵਾਰ ਫਿਰ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨ ਰੱਦ ਨਹੀਂ ਕਰਦੀ।