ਲਖੀਮਪੁਰ ਖੀਰੀ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸਰਾ ਨੂੰ ਹੋਇਆ ਡੇਂਗੂ

TeamGlobalPunjab
2 Min Read

ਲਖੀਮਪੁਰ ਖੀਰੀ : ਤਿਕੁਨੀਆ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।  ਵਧੀਕ ਪੁਲਿਸ ਸੁਪਰਡੈਂਟ ਅਤੇ ਤਿਕੁਨੀਆ ਮਾਮਲੇ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਦੇ ਮੈਂਬਰ ਅਰੁਣ ਕੁਮਾਰ ਸਿੰਘ ਨੇ ਐਤਵਾਰ ਨੂੰ ਆਸ਼ੀਸ਼ ਮਿਸ਼ਰਾ ਦੇ ਡੇਂਗੂ ਤੋਂ ਪੀੜਤ ਹੋਣ ਦੀ ਪੁਸ਼ਟੀ ਕੀਤੀ। ਉਹ 48 ਘੰਟਿਆਂ ਦੇ ਪੁਲਿਸ ਰਿਮਾਂਡ ’ਤੇ ਸੀ। ਰਿਮਾਂਡ ਦਾ ਸਮਾਂ ਪੂਰਾ ਹੋਣ ਤੋਂ ਪਹਿਲਾਂ ਆਸ਼ੀਸ਼ ਮਿਸ਼ਰਾ ਨੂੰ ਵਾਪਸ ਜ਼ਿਲ੍ਹਾ ਜੇਲ੍ਹ ਦੇ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਆਸ਼ੀਸ਼ ਮਿਸ਼ਰਾ ਨੂੰ ਸ਼ਨਿਚਰਵਾਰ ਦੀ ਰਾਤ ਕਰੀਬ ਦਸ ਵਜੇ ਅਚਾਨਕ ਜੇਲ੍ਹ ’ਚ ਦਾਖਲ ਕਰ ਦਿੱਤਾ ਗਿਆ।

ਆਸ਼ੀਸ਼ ਮਿਸ਼ਰਾ ਦਾ ਪੁਲਿਸ ਰਿਮਾਂਡ ਐਤਵਾਰ ਸ਼ਾਮ ਪੰਜ ਵਜੇ ਤਕ ਸੀ। ਡਾਕਟਰਾਂ ਅਨੁਸਾਰ, ਆਸ਼ੀਸ਼ ਮਿਸ਼ਰਾ ਨੂੰ ਤੇਜ਼ ਬੁਖ਼ਾਰ ਹੈ ਅਤੇ ਉਸ ਨੂੰ ਡੇਂਗੂ ਹੋਇਆ ਹੈ। ਐੱਸਆਈਟੀ ਦੇ ਸੂਤਰਾਂ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਉਸ ਸਮੇਂ ਵੀ ਸੀ, ਜਦੋਂ ਉਸ ਨੂੰ ਵੀਰਵਾਰ ਸ਼ਾਮ ਨੂੰ ਰਿਮਾਂਡ ’ਤੇ ਲਿਆ ਗਿਆ ਸੀ।ਸ਼ਨਿਚਰਵਾਰ ਦੇਰ ਸ਼ਾਮ ਅਚਾਨਕ ਉਸ ਨੂੰ ਤੇਜ਼ ਬੁਖ਼ਾਰ ਆਇਆ ਅਤੇ ਉਸ ਦਾ ਸ਼ੂਗਰ ਪੱਧਰ ਵੀ ਵਧ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਦੇ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਜੇਲ੍ਹ ਮੁਖੀ ਨੇ ਦੱਸਿਆ ਕਿ ਆਸ਼ੀਸ਼ ਮਿਸ਼ਰਾ ਨੂੰ ਤੇਜ਼ ਬੁਖ਼ਾਰ ਹੈ ਅਤੇ ਜੇਲ੍ਹ ਦੇ ਹਸਪਤਾਲ ’ਚ ਡਾਕਟਰ ਉਸ ਦਾ ਪ੍ਰੀਖਣ ਕਰ ਰਹੇ ਹਨ।

ਆਸ਼ੀਸ਼ ਮਿਸ਼ਰਾ ਸਮੇਤ ਤਿੰਨ ਹੋਰਨਾਂ ਨੂੰ ਪੁੱਛ-ਗਿੱਛ ਲਈ ਸ਼ੁੱਕਰਵਾਰ ਸ਼ਾਮ ਨੂੰ ਦੋ ਦਿਨ ਲਈ ਅਦਾਲਤ ਤੋਂ ਪੁਲਿਸ ਰਿਮਾਂਡ ‘ਤੇ ਲਿਆ ਗਿਆ ਸੀ। ਇਸ ਦਰਮਿਆਨ ਸ਼ਨੀਵਾਰ ਨੂੰ ਗਿ੍ਰਫ਼ਤਾਰ ਕੀਤੇ ਗਏ ਤਿੰਨ ਦੋਸ਼ੀਆਂ ਮੋਹਿਤ ਤ੍ਰਿਵੇਦੀ, ਰਿੰਕੂ ਰਾਣਾ ਅਤੇ ਧਰਮਿੰਦਰ ਨੂੰ ਸ਼ਨੀਵਾਰ ਸ਼ਾਮ ਨੂੰ ਰਿਮਾਂਡ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਜਾਂਚ ਕਰਤਾਵਾਂ ਨੇ ਉਨ੍ਹਾਂ ਦੇ 14 ਦਿਨ ਦੇ ਪੁਲਿਸ ਰਿਮਾਂਡ ਲਈ ਬੇਨਤੀ ਦਿੱਤੀ। ਇਨ੍ਹਾਂ ਤਿੰਨਾਂ ਦੇ ਪੁਲਿਸ ਰਿਮਾਂਡ ਅਰਜ਼ੀ ‘ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ।

Share this Article
Leave a comment