ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਐਸ.ਆਈ.ਟੀ. ਨੇ 14 ਮੁਲਜ਼ਮਾਂ ਖ਼ਿਲਾਫ਼ ਦਾਖ਼ਲ ਕੀਤੀ ਚਾਰਜਸ਼ੀਟ

TeamGlobalPunjab
1 Min Read

ਲਖੀਮਪੁਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਐਸ.ਆਈ.ਟੀ. ਨੇ 14 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ | ਲਖੀਮਪੁਰ  ਖੇੜੀ ਹਿੰਸਾ ਦੇ 88 ਦਿਨਾਂ ਬਾਅਦ ਦਾਖ਼ਲ ਕੀਤੀ ਗਈ ਇਸ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਉਰਫ਼ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਚਾਰਜਸ਼ੀਟ ਪੂਰੇ ਪੰਜ ਹਜ਼ਾਰ ਪੰਨਿਆਂ ਦੀ ਹੈ। ਐਸਆਈਟੀ ਮੁਤਾਬਕ ਆਸ਼ੀਸ਼ ਮੌਕੇ ‘ਤੇ ਮੌਜੂਦ ਸੀ। ਜ਼ਿਕਰਯੋਗ ਹੈ ਕਿ ਚਾਰਜਸੀਟ ਵਿਚ ਇਕ ਹੋਰ ਵਿਅਕਤੀ, ਵਰਿੰਦਰ ਸ਼ੁਕਲਾ ਦਾ ਨਾਮ ਸ਼ਾਮਿਲ ਕੀਤਾ ਗਿਆ ਹੈ। ਉਸ ‘ਤੇ ਆਈ.ਪੀ.ਸੀ. ਦੀ ਧਾਰਾ 201 ਦੇ ਤਹਿਤ ਦੋਸ਼ ਲਗਾਇਆ ਗਿਆ ਹੈ।

ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵਿੱਚ ਪੁਲਿਸ ਨੇ 17 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਸੀਜੇਐਮ ਚਿੰਤਾਰਾਮ ਦੀ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ 17 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਨ੍ਹਾਂ ਵਿੱਚੋਂ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਮੋਨੂੰ ਅਤੇ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਬਾਕੀ ਤਿੰਨਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ਵਿੱਚ ਪੁਲਿਸ 208 ਗਵਾਹਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕਰੇਗੀ।

Share This Article
Leave a Comment