ਲੁਧਿਆਣਾ ’ਚ ਕੈਨੇਡਾ ਤੋਂ ਪੰਜਾਬ ਆਏ NRI ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Rajneet Kaur
2 Min Read

ਲੁਧਿਆਣਾ : ਲੁਧਿਆਣਾ  ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੇ ਇਕ NRI ਬਰਿੰਦਰ  ਸਿੰਘ ਦਾ ਗਲ਼ਾ ਵੱਢ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।  ਥਾਣਾ ਸਦਰ ਦੇ ਇਲਾਕੇ ਠਾਕੁਰ ਕਾਲੋਨੀ ‘ਚ ਸੋਮਵਾਰ ਰਾਤ 12 ਵਜੇ ਆਪਣੇ ਨੌਕਰ ਸਮੇਤ ਬਾਈਕ ‘ਤੇ ਘਰ ਜਾ ਰਹੇ ਐਨਆਰਆਈ ਬਰਿੰਦਰ ਸਿੰਘ (42) ‘ਤੇ ਹਮਲਾ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਬਰਿੰਦਰ ਆਪਣੇ ਨੌਕਰ ਨਾਲ ਫਾਰਮ ਹਾਊਸ ਠਾਕੁਰ ਕਲੋਨੀ ਤੋਂ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਉਸ ਨੂੰ ਦੋ ਬਾਈਕ ਸਵਾਰਾਂ ਨੇ ਘੇਰ ਲਿਆ। ਗਾਲੀ-ਗਲੋਚ ਕਰਨ ਤੋਂ ਬਾਅਦ ਉਨ੍ਹਾਂ ਦੋਵਾਂ ਦੀ ਕੁੱਟਮਾਰ ਕੀਤੀ ਗਈ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਬਰਿੰਦਰ   ਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨਿਆ।  ਸੂਤਰਾਂ ਮੁਤਾਬਕ ਬਰਿੰਦਰ ਦੇ ਨੌਕਰ ਨੂੰ ਵੀ ਕੁਝ ਸੱਟਾਂ ਲੱਗੀਆਂ ਹਨ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਦਾ ਮੰਨਣਾ ਹੈ ਕਿ ਕਤਲ ਰੰਜਿਸ਼ ਕਾਰਨ ਹੋਇਆ ਹੈ ਕਿਉਂਕਿ NRI ਦਾ ਮੋਬਾਈਲ ਅਤੇ ਨਕਦੀ ਉਸ ਕੋਲ ਸੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਬਰਿੰਦਰ 3 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਭਾਰਤ ਆਇਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment