ਲੁਧਿਆਣਾ ਦੀ ਸਿੱਧਵਾਂ ਨਹਿਰ ‘ਚੋਂ 3 ਲਾਸ਼ਾਂ ਬਰਾਮਦ

TeamGlobalPunjab
1 Min Read

ਲੁਧਿਆਣਾ:ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।  ਇਲਾਕੇ ‘ਚੋਂ ਲੰਘਦੀ ਸਿੱਧਵਾਂ ਨਹਿਰ ‘ਚੋਂ 3 ਲਾਸ਼ਾਂ ਬਰਾਮਦ ਹੋਈਆਂ ਹਨ ।ਬਰਾਮਦ ਹੋਈਆਂ ਲਾਸ਼ਾਂ ‘ਚੋਂ ਇਕ ਲਾਸ਼ 10 ਸਾਲਾ ਬੱਚੇ ਦੀ ਹੈ, ਜੋ ਕਿ ਨਹਿਰ ‘ਚ ਨਹਾਉਣ ਗਿਆ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਿਆ। ਜਾਣਕਾਰੀ ਦਿੰਦਿਆਂ ਚੌਂਕੀ ਮਰਾਡੋ ਦੇ ਇੰਚਾਰਜ ਸੁਭਾਸ਼ ਕਟਾਰੀਆ ਨੇ ਦੱਸਿਆ ਕਿ ਤਿੰਨੇ ਲਾਸ਼ਾਂ ਚੌਂਕੀ ਮਰਾਡੋ ਅਧੀਨ ਪੈਂਦੇ ਇਲਾਕੇ ‘ਚੋਂ ਬਰਾਮਦ ਹੋਈਆਂ ਹਨ।

ਦੱਸ ਦੇਈਏ ਕਿ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਵਿੱਚੋਂ 10 ਸਾਲਾਂ ਬੱਚੇ ਸਣੇ 2 ਲਾਸ਼ਾਂ ਦੀ ਸ਼ਨਾਖਤ ਹੋ ਚੁੱਕੀ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ।

Share this Article
Leave a comment