ਲੁਧਿਆਣਾ ਧਮਾਕੇ ‘ਤੇ ਕੇਜਰੀਵਾਲ ਨੇ ਜਤਾਇਆ ਦੁੱਖ, ਕਿਹਾ- “ਪਹਿਲਾਂ ਬੇਅਦਬੀ, ਹੁਣ ਧਮਾਕਾ

TeamGlobalPunjab
1 Min Read

ਲੁਧਿਆਣਾ: ਜ਼ਿਲ੍ਹਾ ਅਦਾਲਤ ਵਿੱਚ ਵੀਰਵਾਰ ਅਚਾਨਕ ਧਮਾਕਾ ਹੋ ਗਿਆ, ਜਿਸ ਪਿੱਛੋਂ ਅਚਾਨਕ ਲੋਕਾਂ ਵਿੱਚ ਹਫਤਾ-ਦਫੜੀ ਮੱਚ ਗਈ। ਭਿਆਨਕ ਧਮਾਕੇ ਕਾਰਨ ਇਮਾਰਤ ਦਾ ਮਲਬਾ ਡਿੱਗ ਗਿਆ, ਜਿਸ ਹੇਠ ਕਈ ਲੋਕ ਦੱਬੇ ਗਏ। ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਜ਼ਖ਼ਮੀ ਹੋ ਗਏ।ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ।

‘ਆਪ ਸੁਪਰੀਮੋ’ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜਤਾਇਆ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ, “ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁੱਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਅਸੀਂ ਇੱਕ ਦੂਜੇ ਦਾ ਹੱਥ ਫੜ੍ਹ ਕੇ ਰੱਖਣਾ ਹੈ। ਖ਼ਬਰ ਸੁਣ ਕੇ ਦੁਖੀ ਹਾਂ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

Share this Article
Leave a comment