ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਮੀਟਿੰਗ ‘ਚ ਹਿੱਸਾ ਲੈਣ ਲਈ ਲੁਧਿਆਣਾ ਪਹੁੰਚ ਚੁੱਕੇ ਹਨ।ਮੀਟਿੰਗ ਲਈ ਜਦੋਂ CM ਸਰਕਟ ਹਾਊਸ ਪਹੁੰਚੇ ਤਾਂ ਉਥੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।
ਮੁੱਖ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਫੇਰੀ ਹਨ। ਮੁੱਖ ਮੰਤਰੀ ਚੰਨੀ ਤੋਂ ਇਲਾਵਾ ਕੈਬਨਿਟ ਮੀਟਿੰਗ ‘ਚ ਹਿੱਸਾ ਲੈਣ ਲਈ ਓ. ਪੀ. ਸੋਨੀ, ਅਰੁਣਾ ਚੌਧਰੀ, ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੈ ਇੰਦਰ ਸਿੰਗਲਾ, ਮਨਪ੍ਰੀਤ ਬਾਦਲ, ਸੰਗਤ ਸਿੰਘ, ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਵੀ ਪਹੁੰਚ ਚੁੱਕੇ ਹਨ। ਥੋੜ੍ਹੀ ਹੀ ਦੇਰ ‘ਚ ਕੈਬਨਿਟ ਮੀਟਿੰਗ ਸ਼ੁਰੂ ਹੋ ਜਾਵੇਗੀ।