ਲੁਧਿਆਣਾ : ਲੁਧਿਆਣਾ ਦੇ ਮੁੱਲਾਂਪੁਰ ਦਾਖਾ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਪੁਲਿਸ ਨੇ 1 ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲੈਣ ਦਾ ਦਾਅਵਾ ਕੀਤਾ ਹੈ ਅਤੇ ਇਸ ਕਾਂਡ ਦੇ ਮੁੱਖ ਦੋਸ਼ੀ ਮੰਨੇ ਜਾ ਰਹੇ। ਮੁਲਜ਼ਮ ਵੱਲੋਂ ਪੁਲਿਸ ਕੋਲ ਆਤਮ ਸਮਰਪਣ ਕਰ ਦਿੱਤਾ ਗਿਆ, ਇਸ ਬਾਰੇ ਇੱਕ ਪ੍ਰੈੱਸ ਕਾਨਫਰੰਸ ਰਾਹੀ ਜਾਣਕਾਰੀ ਦਿੰਦੇ ਹੋਏ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਪੁਲਿਸ ਵੱਖ -ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।
ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂ ਸ਼ੈਫ ਅਲੀ ਹੈ ਅਤੇ ਦੂਜੇ ਦਾ ਨਾਂ ਜਗਰੂਪ ਹੈ। ਜਗਰੂਪ ਨੇ ਆਤਮ ਸਮਰਪਣ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ 6 ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆਂ ਕਿ ਪੁਲਿਸ ਪਾਰਟੀਆਂ ਵੱਲੋਂ ਦੋਸ਼ੀਆਂ ਦੀ ਭਾਲ ਵਿੱਚ ਵੱਖ -ਵੱਖ ਥਾਂਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਲਿਆ ਜਾਵੇਗਾ।
ਦੱਸ ਦਈਏ ਕਿ ਇਹ ਕੁੜੀ ਆਪਣੇ ਮਿੱਤਰ ਨਾਲ ਘੁੰਮਣ ਗਈ ਸੀ, ਇਸ ਦੌਰਾਨ ਕੁਝ ਨੌਜਵਾਨਾਂ ਨੇ ਪਹਿਲਾਂ ਕੁੜੀ ਉਤੇ ਹਮਲਾ ਕੀਤਾ ਤੇ ਫਿਰ ਅਣਜਾਣ ਥਾਂ ਉਤੇ ਲਿਜਾ ਕੇ ਬਲਾਤਕਾਰ ਕੀਤਾ। ਇਹੀ ਨਹੀਂ ਇਸ ਕੁੜੀ ਦੇ ਮਿੱਤਰ ਦੇ ਘਰ ਵਾਲਿਆਂ ਤੋਂ 2 ਲੱਖ ਫਾਰੌਤੀ ਦੀ ਮੰਗ ਵੀ ਕੀਤੀ।