ਲੋਕ ਇਨਸਾਫ਼ ਪਾਰਟੀ ਤੇ ਭਾਜਪਾ ਨੂੰ ਝਟਕਾ, ਅੱਧੀ ਦਰਜਨ ਆਗੂਆਂ ਨੇ ਫੜਿਆ ਝਾੜੂ

TeamGlobalPunjab
1 Min Read

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਭਾਜਪਾ ਅਤੇ ਲੋਕ ਇਨਸਾਫ਼ ਪਾਰਟੀ (ਲਿਪ) ਨੂੰ ਝਟਕਾ ਦਿੰਦੇ ਹੋਏ ਅੱਧੀ ਦਰਜਨ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ।
ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮਲੋਟ ਹਲਕੇ ਤੋਂ ਲੋਕ ਇਨਸਾਫ਼ ਪਾਰਟੀ ਦੇ ਮਲੋਟ ਇੰਚਾਰਜ ਰਹੇ ਿਸ਼ਨ ਲਾਲ ਅਤੇ ਫ਼ਾਜ਼ਿਲਕਾ ਤੋਂ ਭਾਜਪਾ ਦੇ ਕੌਂਸਲਰ ਅਰੁਣ ਵਧਵਾ ਅਤੇ ਲੁਧਿਆਣਾ ਨਾਲ ਸੰਬੰਧਿਤ ਸੰਦੀਪ ਗੁਪਤਾ ਅਤੇ ਕੁਲਦੀਪ ਸਿੰਘ, ਨਟਰਾਜ ਖੁਰਾਣਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ‘ਤੇ ਸ਼ਾਮਲ ਕੀਤਾ।
ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਜੁੜੇ ਮੈਂਬਰਾਂ ਨੂੰ ਪਾਰਟੀ ਵਿਚ ਵਿਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬੇ ਨੂੰ ਪਾਰਟੀ ਦੀ ਮਜ਼ਬੂਤੀ ਲਈ ਵਰਤਿਆ ਜਾਵੇਗਾ।
ਉਕਤ ਨਵੇਂ ਜੁੜੇ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਵਿਚ ਪਾਰਟੀ ਦੀ ਸ਼ਾਨਦਾਰ ਜਿੱਤ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਚ ਸਕੂਲ, ਹਸਪਤਾਲ, ਮੁਹੱਲਾ ਕਲੀਨਿਕ, ਔਰਤਾਂ ਦਾ ਮੁਫ਼ਤ ਸਫ਼ਰ ਆਦਿ ਕਰਵਾਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਮਾਡਲ ਨੂੰ ਪੰਜਾਬ ਵਿਚ ਲਾਗੂ ਕਰਨ ਲਈ ਉਹ ਦਿਨ ਰਾਤ ਮਿਹਨਤ ਕਰਾਂਗਾ।

Share This Article
Leave a Comment