ਲੋਕ ਇਨਸਾਫ ਪਾਰਟੀ ਪ੍ਰਧਾਨ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ! ਗੈਰ-ਜ਼ਮਾਨਤੀ ਵਾਰੰਟ ਹੋਏ ਜਾਰੀ, ਬੈਂਸ ਨੇ ਦੇਖੋ ਕੀ ਕਿਹਾ

TeamGlobalPunjab
2 Min Read

ਪਟਿਆਲਾ : ਹਰ ਦਿਨ ਕੋਈ ਨਾ ਕੋਈ ਕਲਾਕਾਰ ਜਾਂ ਫਿਰ ਸਿਆਸਤਦਾਨ ਕਿਸੇ ਨਾ ਕਿਸੇ ਮਸਲੇ ਵਿੱਚ ਘਿਰਦਾ ਹੀ ਰਹਿੰਦਾ ਹੈ। ਇਸ ਦੇ ਚਲਦਿਆਂ ਆਉਣ ਵਾਲੇ ਦਿਨਾਂ ਵਿੱਚ ਲੋਕ ਇੰਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਹੋ ਗਏ ਹਨ। ਜਾਣਕਾਰੀ ਮੁਤਾਬਿਕ ਪਟਿਆਲਾ ਅਦਾਲਤ ਵੱਲੋਂ ਇਹ ਵਾਰੰਟ ਜਾਰੀ ਹੋਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਕੀਲ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਿਮਰਜੀਤ ਸਿੰਘ ਬੈਂਸ ਖਿਲਾਫ ਮਾਣਹਾਨੀ ਦਾ ਮੁਕੱਦਮਾਂ ਦਰਜ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਬੈਂਸ ਨੂੰ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਫਿਰ ਵੀ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ। ਗੁਰਪ੍ਰੀਤ ਸਿੰਘ ਅਨੁਸਾਰ ਇਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤਯੋਗ ਵਾਰੰਟ ਜਾਰੀ ਕੀਤੇ ਗਏ ਸਨ ਤਾਂ ਵੀ ਉਹ ਪੇਸ਼ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਹੀ ਇਹ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਇੱਧਰ ਦੂਜੇ ਪਾਸੇ ਸਿਮਰਜੀਤ ਸਿੰਘ ਬੈਂਸ ਨੇ ਵੀ ਸਖਤ ਪ੍ਰਤੀਕਿਰਿਆ ਦਿੱਤੀ ਹੈ। ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਵੀ ਕਿਹਾ ਹੈ ਉਸ ਦੇ ਉਨ੍ਹਾਂ ਕੋਲ ਪੁਖਤਾ ਸਬੂਤ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਕੋਲ ਕੋਈ ਸੰਮਨ ਆਉਣਗੇ ਤਾਂ ਉਹ ਕਬੂਲ ਕਰਨਗੇ। ਇੱਥੇ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਦਾਲਤ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਆਏ।

Share this Article
Leave a comment