ਨਿਊਜ ਡੈਸਕ : ਦੇਸ਼ ਅੰਦਰ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਨੂੰ ਲੈ ਕੇ ਸੱਤਾਧਾਰੀ ਹਮੇਸ਼ਾ ਹੀ ਨਿਸ਼ਾਨੇ ਤੇ ਰਹਿੰਦੇ ਹਨ। ਇਸ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਸੱਤਾਧਾਰੀ ਖੇਤਰ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਗਿਆ ਹੈ। ਕਾਂਗਰਸੀਆਂ ਨੇ ਅਨੋਖਾ ਪ੍ਰਦਰਸ਼ਨ ਕਰਦਿਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਆਪਣੇ ਰੋਸ ਦਾ ਇਜ਼ਹਾਰ ਕੀਤਾ ।
ਦਰਅਸਲ ਮਹਿੰਗਾਈ ਦੇ ਕਾਰਨ ਰੇਤਾ ਅਤੇ ਬਜਰੀ ਦੇ ਭਾਅ ਲਗਾਤਾਰ ਵਧਦੇ ਜਾ ਰਹੇ ਹਨ ਇਸੇ ਤਰ੍ਹਾਂ ਹੀ ਸਬਜ਼ੀਆਂ ਅਤੇ ਦੁੱਧ ਦੇ ਰੇਟ ਵੀ ਤਿਉਹਾਰਾਂ ਦੇ ਸੀਜ਼ਨ ਵਿੱਚ ਮਹਿੰਗੇ ਹੋ ਚੁੱਕੇ ਹਨ ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ । ਅਜਿਹੇ ਵਿੱਚ ਸੱਤਾਧਾਰੀਆਂ ਦਾ ਵਿਰੋਧ ਹੋਣਾ ਸੁਭਾਵਿਕ ਹੀ ਹੈ।
ਹਾਲ ਹੀ ਚ ਬੀਤੇ ਦਿਨੀਂ ਪ੍ਰਤੀ ਕਿੱਲੋ ਦੇ ਪਿੱਛੇ ਦੁੱਧ ਦਾ ਮੁੱਲ 2 ਰੁਪਏ ਵਧਾ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਬੋਲਦਿਆਂ ਕਿਹਾ ਸੂਬਾ ਸਰਕਾਰ ਵੱਲੋਂ ਆਮ ਜਨ ਜੀਵਨ ਨੂੰ ਸਰਲ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ।