ਵਿਜੀਲੈਂਸ ਨੇ ਪਨਸਪ ਦੇ ਇੰਸਪੈਕਟਰ ਤੇ ਸਾਬਕਾ ਸਰਪੰਚ ਨੂੰ ਕੀਤਾ ਗ੍ਰਿਫ਼ਤਾਰ

Rajneet Kaur
1 Min Read

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਪਿੰਡ ਅਜਨੌਦਾ ਖੁਰਦ, ਪਟਿਆਲਾ ਦੀ ਸਾਬਕਾ ਸਰਪੰਚ ਨੂੰ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਚ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਉਕਤ ਇੰਸਪੈਕਟਰ ਪਨਸਪ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਸ ‘ਤੇ ਦੋਸ਼ ਹਨ ਕਿ ਉਸ ਨੇ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜਤੀਏ ਕੋਲੋਂ ਉਸਦੇ ਬਿੱਲਾਂ ਦੀ ਅਦਾਇਗੀ ਕਰਨ ਲਈ 25,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਵਿੱਚ ਪੁਖਰਾਜ ਸਿੰਗਲਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਰਮਨ ਗੌੜ ਕੋਲੋਂ 3.40 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Share This Article
Leave a Comment