ਵਿਜੀਲੈਂਸ ਨੇ 20,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

TeamGlobalPunjab
1 Min Read

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-2 ਜਿਲਾ ਬਰਨਾਲਾ ਵਿਖੇ ਤਾਇਨਾਤ ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਜਸਵੀਰ ਕੌਰ ਵਾਸੀ ਢਿਲੋ ਨਗਰ, ਜਿਲਾ ਬਰਨਾਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋ ਉਸ ਨੂੰ ਇਕ ਕੇਸ ਵਿਚ ਅਦਾਲਤ ਵਿਚੋ ਜਮਾਨਤ ਦਿਵਾਉਣ ਵਿਚ ਮਦਦ ਕਰਨ ਬਦਲੇ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 50,000 ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share this Article
Leave a comment