ਚੰਡੀਗੜ੍ਹ – ਨਵਜੋਤ ਸਿੰਘ ਸਿੱਧੂ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚੇ। ਮੰਤਰੀ ਸੁਖਜਿੰਦਰ ਰੰਧਾਵਾ ਦੇ ਨਾਲ ਛੇ ਹੋਰ ਵਿਧਾਇਕ ਵੀ ਜਲਾਲਪੁਰ ਦੇ ਘਰ ਪੁੱਜੇ ਤੇ ਉਨ੍ਹਾਂ ਨੇ ਸਿੱਧੂ ਦਾ ਸਵਾਗਤ ਕੀਤਾ ।ਨਵਜੋਤ ਸਿੱਧੂ ਨਾਲ ਕਾਂਗਰਸੀ ਵਿਧਾਇਕਾਂ ਤੇ ਲੀਡਰਾਂ ਦੀਆਂ ਮੁਲਾਕਾਤਾਂ ਦਾ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਹੈ।
ਇਸ ਵੇਲੇ ਨਵਜੋਤ ਸਿੰਘ ਸਿੱਧੂ ਦੇ ਨਾਲ-ਨਾਲ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰ ਬਾਹੜਾ, ਵਿਧਾਇਕ ਦਰਸ਼ਨ ਬਰਾੜ ਤੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਮੌਜੂਦ ਹਨ ਤੇ ਬੰਦ ਕਮਰੇ ‘ਚ ਮੀਟਿੰਗ ਚੱਲ ਰਹੀ ਹੈ। ਇਸ ਤੋਂ ਪਹਿਲਾਂ ਜਲਾਲਪੁਰਾ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਜ ਹਨ ਤੇ ਉਨ੍ਹਾਂ ਨੂੰ ਸਿੱਧੂ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ।