ਵਿਧਾਨ ਸਭਾ ਅੰਦਰ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਹੋਏ ਮਿਹਣੋ ਮਿਹਣੀ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਚੱਲ ਰਹੇ ਬਜਟ ਇਜਲਾਸ ਦੌਰਾਨ ਸੱਤਾਧਾਰੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਆਪਸ ਵਿੱਚ ਆਹਮੋ ਸਾਹਮਣੇ ਹੁੰਦੀਆਂ ਨਜ਼ਰ ਆ ਰਹੀਆਂ ਹਨ । ਲਗਾਤਾਰ ਪਾਰਟੀ ਵਿਧਾਇਕ ਇਕ ਦੂਜੇ ਤੇ ਦੋਸ਼ ਲਾ ਰਹੇ ਹਨ। ਇਸ ਦੇ ਚੱਲਦਿਆਂ ਅੱਜ ਇੱਕ ਵਾਰ ਫਿਰ ਬਿਕਰਮ ਮਜੀਠੀਆ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਦੂਜੇ ਤੇ ਖ਼ੂਬ ਬਿਆਨਬਾਜ਼ੀਆਂ ਕੀਤੀਆਂ ਗਈਆਂ। ਬਿਕਰਮ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਾਇਰਾਨਾ ਅੰਦਾਜ਼ ਵਿੱਚ ਇੱਕ ਦੂਜੇ ਤੇ ਦੋਸ਼ ਲਾਏ ਗਏ। ਇਸ ਦੇ ਚੱਲਦਿਆਂ ਇੱਕ ਵਾਰ ਫੇਰ ਬਿਕਰਮ ਮਜੀਠੀਆ ਨੇ ਵੀ ਵਿਧਾਨ ਸਭਾ ਤੋਂ ਬਾਹਰ ਆ ਕੇ ਨਵਜੋਤ ਸਿੰਘ ਤੇ ਸਿਆਸੀ ਵਾਰ ਕੀਤੇ। ਬਿਕਰਮ ਮਜੀਠੀਆ ਨੇ ਬੋਲਦਿਆਂ ਕਿਹਾ ਕਿ ਜੋ ਵਿਅਕਤੀ ਹਰ ਦਿਨ ਆਪਣੀ ਪਾਰਟੀ ਬਦਲ ਲੈਂਦਾ ਉਸ ਦੀਆਂ ਗੱਲਾਂ ਦਾ ਜਵਾਬ ਦੇਣਾ ਸਹੀ ਨਹੀਂ ਸਮਝਦੇ ।

ਬਿਕਰਮ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਕੋਈ ਸਟੈਂਡ ਨਹੀਂ ਹੈ। ਦੱਸ ਦੇਈਏ ਕਿ ਵਿਧਾਨ ਸਭਾ ਅੰਦਰ ਸ਼ਾਇਰਾਨਾ ਅੰਦਾਜ਼ ਵਿੱਚ ਕਾਂਗਰਸ ਪਾਰਟੀ ਤੇ ਬਿਕਰਮ ਮਜੀਠੀਆ ਤੋਂ ਵੱਲੋਂ ਗੰਭੀਰ ਦੋਸ਼ ਲਾਏ ਗਏ ਸਨ ਜਿਸ ਦਾ ਜਵਾਬ ਦਿੰਦਿਆਂ ਨਵਜੋਤ ਸਿੰਘ ਸਿੱਧੂ ਨੇ ਵੀ ਸ਼ਾਇਰਾਨਾ ਅੰਦਾਜ਼ ਵਿੱਚ ਕਿਹਾ ਕਿ ਉਹ ਦੱਸੇ ਕਿ ਅਕਾਲੀ ਦਲ ਕੋਲ ਇੰਨਾ ਪੈਸਾ ਕਿੱਥੋਂ ਆਇਆ  ?

Share this Article
Leave a comment