ਵਿਧਾਨ ਸਭਾ ਕਮੇਟੀ ਅੱਗੇ ਨਹੀਂ ਪੇਸ਼ ਹੋਏ ਸੁਖਬੀਰ, ਇੱਕ ਮੌਕਾ ਹੋਰ ਮਿਲਿਆ

Prabhjot Kaur
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਤਲਬ ਕਰਨ ਦੇ ਬਾਵਜੂਦ ਆਪਣਾ ਪੱਖ ਰੱਖਣ ਲਈ ਪੇਸ਼ ਤਾਂ ਨਹੀਂ ਹੋਏ ਪਰ ਇਸ ਦੇ ਬਾਵਜੂਦ ਕਮੇਟੀ ਨੇ ਸੁਖਬੀਰ ਨੂੰ ਇੱਕ ਮੌਕਾ ਹੋਰ ਦੇਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ‘ਚ ਸੁਖਬੀਰ ਦੀ ਪੇਸ਼ੀ ਹੁਣ 11 ਫਰਵਰੀ ਵਾਲੇ ਦਿਨ ਹੋਵੇਗੀ।

ਦੱਸ ਦਈਏ ਕਿ ਸੁਖਬੀਰ ਬਾਦਲ ‘ਤੇ ਇਹ ਦੋਸ਼ ਹਨ ਕਿ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮੰਦੀ ਸ਼ਬਦਾਵਲੀ ਬੋਲੀ ਸੀ, ਜਿਸ ਲਈ ਉਨ੍ਹਾਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਨੇ 15 ਦਿਨਾਂ ਦੇ ਅੰਦਰ ਅੰਦਰ ਆਪ ਖੁਦ ਪੇਸ਼ ਹੋ ਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ, ਤੇ ਅੱਜ ਦੇ ਦਿਨ ਉਨ੍ਹਾਂ ਦੀ ਦੁਪਿਹਰੇ 2 ਵਜੇ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ੀ ਸੀ ਪਰ ਇਸ ਦੇ ਬਾਵਜੂਦ ਉਹ ਪੇਸ਼ ਨਹੀਂ ਹੋਏ।

 

 

- Advertisement -

Share this Article
Leave a comment