ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਅੰਦਰ ਰੌਲਾ ਰੱਪਾ ਤੇਜ ਹੁੰਦਾ ਜਾ ਰਿਹਾ ਹੈ। ਅੱਜ ਸਦਨ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਤੇ ਵਿਵਾਦ ਖੜ੍ਹਾ ਹੋ ਗਿਆ । ਵਿਰੋਧੀ ਧਿਰਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਪ੍ਰਦਰਸ਼ਨ ਕਰਦਿਆਂ ਨਾਅਰੇਬਾਜੀ ਕੀਤੀ ਗਈ । ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਵੀ.ਪੀ ਸਿੰਘ ਬਦਨੌਰ ਬਾਰੇ ਬੋਲ ਰਹੇ ਸਨ। ਇਸ ਦੌਰਾਨ ਆਪ ਵਿਧਾਇਕਾ ਨੇ ਹੰਗਾਮਾ ਕਰ ਦਿੱਤਾ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹੱਥਾਂ ਵਿੱਚ ਤਖਤੀਆਂ ਫੜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਅੱਗੇ ਇਕੱਠੇ ਹੋ ਗਏ ।ਰੌਲਾ ਰੱਪਾ ਵਧਦਾ ਦੇਖ ਕਾਂਗਰਸੀ ਵਿਧਾਇਕਾ ਨੇ ਵੀ ਨਾਅਰੇਬਾਜੀ ਸ਼ੁਰੂ ਕਰ ਦਿੱਤੀ।
ਦਸ ਦੇਈਏ ਕਿ ਬਜਟ ਇਜਲਾਸ ਦੌਰਾਨ ਵਿਰੋਧੀਆਂ ਵਲੋ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਜ ਇਕ ਵਾਰ ਫਿਰ ਸਦਨ ਅੰਦਰ ਮੁੱਖ ਮੰਤਰੀ ਦੇ ਭਾਸ਼ਣ ਤੇ ਵਿਵਾਦ ਖੜ੍ਹਾ ਹੋ ਗਿਆ। ਇਸ ਦੌਰਾਨ ਸਦਨ 15 ਮਿੰਟ ਲਈ ਮੁਲਤਵੀ ਕਰ ਦਿੱਤਾ ਗਿਆ।
ਵਿਧਾਨ ਸਭਾ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਤੇ ਪਿਆ ਰੌਲਾ
Leave a Comment
Leave a Comment