ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕਾਫੀ ਸਿਆਸੀ ਗਹਿਮਾ ਗਹਿਮੀ ਦਰਮਿਆਨ ਚੱਲ ਰਿਹਾ ਹੈ। ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਇਕ ਦੂਜੇ ਤੇ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ।ਕਾਂਗਰਸ ਪਾਰਟੀ ਸੀਨੀਅਰ ਆਗੂ ਕੁਲਦੀਪ ਢਿੱਲੋਂ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਕਈ ਗੰਭੀਰ ਦੋਸ਼ ਲਾਏ ਗਏ ਹਨ ਜਿਸ ਤੋਂ ਬਾਅਦ ਵਿਧਾਨ ਸਭਾ ਦੇ ਸਦਨ ਅੰਦਰ ਹੰਗਾਮਾ ਹੋ ਗਿਆ । ਆਪ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਸਪੀਕਰ ਦੀ ਕੁਰਸੀ ਅੱਗੇ ਅਲਆ ਕੇ ਰੌਲਾ ਪਾਇਆ ਗਿਆ ।ਸਦਨ ਅੰਦਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਇਸ ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਇਥੇ ਪ੍ਰਾਪਤੀਆਂ ਗਿਣਵਾ ਰਹੇ ਹਨ ਜਾਂ ਵਿਰੋਧੀਆਂ ਤੇ ਨਿੱਜੀ ਟਿੱਪਣੀਆਂ ਕਰ ਰਿਹਾ ਹੈ
ਉਧਰ ਅਕਾਲੀ ਦਲ ਵੱਲੋਂ ਵੀ ਇਸ ਤੇ ਪ੍ਰਤੀਕਿਰਿਆ ਦਿੱਤੀ ਗਈ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਚੀਮਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਤੇ ਨਿਜੀ ਟਿੱਪਣੀ ਕਰਨਾ ਬੇਹੱਦ ਇਤਰਾਜ਼ਯੋਗ ਹੈ ਜਿਗਰੀ ਖਾਸ ਸਿੱਖਿਆਵਾਂ ਦੀ ਪਾਰਟੀ ਦੀ ਸੀਨੀਅਰ ਆਗੂ ਸਰਬਜੀਤ ਕੌਰ ਮਾਣੂਕੇ ਵੱਲੋਂ ਇਸ ਦੌਰਾਨ ਸਦਨ ਅੰਦਰ ਵਿਦਿਆਰਥੀਆਂ ਦਾ ਮਸਲਾ ਚੁੱਕਿਆ ਗਿਆ । ਇਸ ਦੌਰਾਨ ਰਾਜਪਾਲ ਦੇ ਭਾਸ਼ਣ ਨੂੰ ਲੈ ਕੇ ਵੀ ਬਹਿਸ ਹੋ ਰਹੀ ਹੈ ।