ਮੁੰਬਈ: ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ( ਬੀਸੀਸੀਆਈ ) ਨੇ ਸੋਮਵਾਰ ਨੂੰ ਵਰਲਡ ਕੱਪ ਲਈ 15 ਮੈਂਮਬਰੀ ਭਾਰਤੀ ਕ੍ਰਿਕੇਟ ਟੀਮ ਦੀ ਘੋਸ਼ਣਾ ਕੀਤੀ । ਟੀਮ ਦੀ ਕਮਾਨ ਵਿਰਾਟ ਕੋਹਲੀ ਦੇ ਹੱਥਾਂ ਵਿੱਚ ਹੈ ਜਦਕਿ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਬਣਾਇਆ ਗਿਆ ਹੈ। ਟੀਮ ਵਿੱਚ ਹੈਰਾਨ ਕਰਨ ਵਾਲਾ ਨਾਮ ਵਿਜੈ ਸ਼ੰਕਰ ਦਾ ਰਿਹਾ। ਭਾਰਤੀ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਵਿਕਟ ਕੀਪਰ ਬਣਾਇਆ ਗਿਆ ਹੈ। ਟੀਮ ਵਿੱਚ ਰਿਸ਼ਭ ਪੰਤ ਤੇ ਅੰਬਾਤੀ ਰਾਇਡੂ ਨੂੰ ਥਾਂ ਨਹੀਂ ਦਿੱਤੀ ਗਈ।
#TeamIndia for @ICC #CWC19 💪💪#MenInBlue 💙 pic.twitter.com/rsz44vHpge
— BCCI (@BCCI) April 15, 2019
ਪੂਰੀ ਟੀਮ ਦੀ ਸੂਚੀ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ-ਕਪਤਾਨ) , ਮਹਿੰਦਰ ਸਿੰਘ ਧੋਨੀ (ਵਿਕਟ ਕੀਪਰ), ਸ਼ਿਖਰ ਧਵਨ, ਕੇ.ਐਲ. ਰਾਹੁਲ, ਵਿਜੇ ਸ਼ੰਕਰ, ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਯਜੁਵੇਂਦਰ ਚਹਿਲ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਿਆ, ਰਵਿੰਦਰ ਜਡੇਜਾ, ਮੁਹੰਮਦ ਸ਼ੰਮੀ