ਨਿਊਜ ਡੈਸਕ : ਅਸਾਮ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਵਲੋਂ ਅਹਿਮ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ 15 ਨੇਤਾਵਾਂ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਉਨ੍ਹਾਂ ਸਾਰਿਆਂ ਉੱਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਸਾਰੇ ਨੇਤਾਵਾਂ ਦੀ ਮੁੱਢਲੀ ਮੈਂਬਰਸ਼ਿਪ ਛੇ ਸਾਲਾਂ ਲਈ ਰੱਦ ਕੀਤੀ ਗਈ ਹੈ।