ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨਾਲ ਸਬੰਧਤ ਆ ਰਹੀ ਹੈ ਜਿਨ੍ਹਾਂ ਨੇ ਆਪਣੇ ਕੈਬਨਿਟ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਸਿੱਧੂ ਨੇ ਇਸ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ ਤੇ ਸਾਂਝੀ ਕੀਤੀ ਹੈ। ਜਿਸ ‘ਚ ਸਿੱਧੂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ 10 ਜੂਨ ਨੂੰ ਹੀ ਭੇਜ ਦਿੱਤਾ ਸੀ ।
Read it : ਸਿੱਧੂ ਦਾ ਇਹ ਭਾਸ਼ਣ ਇੱਕ ਪਾਸੇ, ਸਾਰਾ ਚੋਣ ਪ੍ਰਚਾਰ ਦੂਜੇ ਪਾਸੇ
ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਵਾਦ ਤੋਂ ਬਾਅਦ ਕਾਂਗਰਸ ਤੋਂ ਨਾਰਾਜ ਚਲ ਰਹੇ ਹਨ ਅਤੇ ਸਰਗਰਮ ਸਿਆਸਤ ਤੋਂ ਦੂਰ ਹਨ । ਇਸੇ ਕਰਕੇ ਸਿੱਧੂ ਨੇ ਮੁੱਖ ਮੰਤਰੀ ਵਲੋਂ ਕੀਤੇ ਗਏ ਕੈਬਨਿਟ ‘ਚ ਬਦਲਾਅ ਤੋਂ ਬਾਅਦ ਆਪਣਾ ਨਵਾਂ ਵਿਭਾਗ ਵੀ ਨਹੀਂ ਸੰਭਾਲਿਆ ਸੀ। ਕਿਆਸ ਲਗਾਏ ਜਾ ਰਹੇ ਸਨ ਕਿ ਸਿੱਧੂ ਕੋਈ ਵੱਡਾ ਧਮਾਕਾ ਕਰਨਗੇ ਅਤੇ ਅਜਿਹਾ ਹੀ ਹੋਇਆ ਹੁਣ ਸਿੱਧੂ ਵੋਲੋਂ ਰਾਹੁਲ ਗਾਂਧੀ ਨੂੰ ਅਸਤੀਫਾ ਭੇਜ ਦਿੱਤਾ ਹੈ।
My letter to the Congress President Shri. Rahul Gandhi Ji, submitted on 10 June 2019. pic.twitter.com/WS3yYwmnPl
— Navjot Singh Sidhu (@sherryontopp) July 14, 2019